22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸੀਆਂ ਨੇ ਰਾਜਸਥਾਨ ਵਿਚ ਕਾਂਗਰਸ ਦੀ ਜਿੱਤ ’ਤੇ ਮਨਾਇਆ ਜਸ਼ਨ

ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)-ਰਾਜਸਥਾਨ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਤੇ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਚੰਡੀਗੜ੍ਹ ਕਾਂਗਰਸ ਵਲੋਂ ਸੈਕਟਰ-35 ਸਥਿਤ ਰਾਜੀਵ ਗਾਂਧੀ ਕਾਂਗਰਸ ਭਵਨ ਵਿਖੇ ਸ਼ਾਨਦਾਰ ਜਸ਼ਨ ਮਨਾਇਆ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ.

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)-ਰਾਜਸਥਾਨ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਤੇ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਚੰਡੀਗੜ੍ਹ ਕਾਂਗਰਸ ਵਲੋਂ ਸੈਕਟਰ-35 ਸਥਿਤ ਰਾਜੀਵ ਗਾਂਧੀ ਕਾਂਗਰਸ ਭਵਨ ਵਿਖੇ ਸ਼ਾਨਦਾਰ ਜਸ਼ਨ ਮਨਾਇਆ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ. ਐੱਸ. ਲੱਕੀ ਦੀ ਅਗਵਾਈ ਹੇਠ ਹੋਏ ਸਮਾਰੋਹ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਤਸ਼ਾਹ ਨਾਲ ਭਰੇ ਵਰਕਰਾਂ ਨੇ ਢੋਲ-ਨਗਾੜਿਆਂ ਦੀਆਂ ਧੁਨਾਂ ’ਤੇ ਭੰਗੜਾ ਪਾਇਆ, ਆਤਿਸ਼ਬਾਜ਼ੀ ਕੀਤੀ ਅਤੇ ਇਕ-ਦੂਜੇ ਨੂੰ ਲੱਡੂ ਖੁਆ ਕੇ ਵਧਾਈ ਦਿੱਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਐੱਚ. ਐੱਸ. ਲੱਕੀ ਨੇ ਖ਼ੁਦ ਵਰਕਰਾਂ ਨੂੰ ਮਠਿਆਈਆਂ ਵੰਡ ਕੇ ਉਨ੍ਹਾਂ ਦੀ ਖ਼ੁਸ਼ੀ ਵਿਚ ਸ਼ਮੂਲੀਅਤ ਕੀਤੀ। ਕਾਂਗਰਸ ਆਗੂਆਂ ਨੇ ਕਿਹਾ ਕਿ ਰਾਜਸਥਾਨ ਵਿਚ ਕਾਂਗਰਸ ਦੀ ਇਸ ਸ਼ਾਨਦਾਰ ਸਫਲਤਾ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ। ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁਲ 37 ਸੀਟਾਂ ਵਿਚੋਂ ਕਾਂਗਰਸ ਨੇ 25 ਸੀਟਾਂ ’ਤੇ ਜਿੱਤ ਦਰਜ ਕੀਤੀ, ਜਦਕਿ ਭਾਜਪਾ ਸਿਰਫ਼ 9 ਸੀਟਾਂ ਤੱਕ ਸਿਮਟ ਕੇ ਰਹਿ ਗਈ। ਇਸੇ ਤਰ੍ਹਾਂ ਪੰਚਾਇਤ ਸੰਮਤੀ ਚੋਣਾਂ ਵਿਚ ਵੀ ਕਾਂਗਰਸ ਨੇ ਕੁਲ 269 ਸੀਟਾਂ ਜਿੱਤ ਕੇ ਲੋਕਾਂ ਦਾ ਭਰੋਸਾ ਹਾਸਿਲ ਕੀਤਾ, ਜਦਕਿ ਭਾਜਪਾ ਸਿਰਫ਼ 73 ਸੀਟਾਂ ਹੀ ਜਿੱਤ ਸਕੀ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਐੱਚ. ਐੱਸ. ਲੱਕੀ ਨੇ ਕਿਹਾ ਕਿ ਰਾਜਸਥਾਨ ਦੇ ਚੋਣ ਨਤੀਜੇ ਸਿਰਫ਼ ਚੋਣ ਜਿੱਤ ਨਹੀਂ ਹਨ, ਸਗੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ, ਖੋਖਲੇ ਵਾਅਦਿਆਂ ਤੇ ਹੰਕਾਰ ਵਿਰੁੱਧ ਲੋਕਾਂ ਵਲੋਂ ਦਿੱਤਾ ਗਿਆ ਸਪੱਸ਼ਟ ਫ਼ਤਵਾ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਦੀ ਇਹ ਜਿੱਤ ਭਾਜਪਾ ਦੇ ਸਿਆਸੀ ਪਤਨ ਦੀ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਦੇਸ਼ ਭਰ ਵਿਚ ਕਾਂਗਰਸ ਨੂੰ ਇਸੇ ਤਰ੍ਹਾਂ ਲੋਕਾਂ ਦਾ ਸਮਰਥਨ ਮਿਲੇਗਾ। ਚੰਡੀਗੜ੍ਹ ਦੇ ਸਿਆਸੀ ਹਾਲਾਤ ਬਾਰੇ ਗੱਲ ਕਰਦਿਆਂ ਐੱਚ. ਐੱਸ. ਲੱਕੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਜਪਾ ਨੇ ਨਗਰ ਨਿਗਮ ਨੂੰ ਬਦਹਾਲੀ, ਭ੍ਰਿਸ਼ਟਾਚਾਰ, ਕੁਪ੍ਰਬੰਧ ਤੇ ਅਧੂਰੇ ਪ੍ਰੋਜੈਕਟਾਂ ਦਾ ਪ੍ਰਤੀਕ ਬਣਾ ਦਿੱਤਾ ਹੈ। ਲੱਕੀ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਹੁਣ ਭਾਜਪਾ ਦੇ ਝੂਠੇ ਪ੍ਰਚਾਰ ਤੇ ਖੋਖਲੇ ਦਾਅਵਿਆਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ।
Ad Position 22
No active advertisement
ਪਿਛਲੀ ਖ਼ਬਰ ਦੂਜੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ ਕਾਰਨ ਕਈ ਸੜਕਾਂ ’ਤੇ ਆਵਾਜਾਈ ਰਹੇਗੀ ਪ੍ਰਭਾਵਿਤ ਅਗਲੀ ਖ਼ਬਰ ‘ ਭਾਰਤ ਕੋ ਜਾਣੋ’ ਮੁਕਾਬਲੇ ’ਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਦੀ ਝੰਡੀ
Ad Position 24