22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਰਾਈਸਿਟੀ ਸੀਨੀਅਰ ਸਿਟੀਜ਼ਨਜ਼ ਦੀ ਮੀਟਿੰਗ

ਚੰਡੀਗੜ੍ਹ, 21 ਨਵੰਬਰ (ਮਾਰਕੰਡਾ)-ਟਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਸੈਕਟਰ 33 ਕਮਿਊਨਿਟੀ ਸੈਂਟਰ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਰਜਿੰਦਰ ਕੌਰ ਸਹਿਦੇਵ ਨਿੰਮੀ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਮਾਰਕੰਡਾ)-ਟਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਸੈਕਟਰ 33 ਕਮਿਊਨਿਟੀ ਸੈਂਟਰ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਰਜਿੰਦਰ ਕੌਰ ਸਹਿਦੇਵ ਨਿੰਮੀ ਨੇ ਕੀਤੀ। ਇਸ ਤੋਂ ਬਾਅਦ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ। ਮੀਟਿੰਗ ਵਿਚ ਇਕ ਟੀ-ਗੇਮ ਕਰਵਾਈ, ਜਿਸ ’ਚ ਬਹੁਤ ਸਾਰੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਦਵਿੰਦਰਪਾਲ ਸਿੰਘ ਚਾਵਲਾ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ, ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਓ. ਐਸ. ਡੀ. ਤੇ ਪੰਜਾਬ ਅਤੇ ਸਿੰਧ ਬੈਂਕ ਦੇ ਸਾਬਕਾ ਡੀ. ਜੀ. ਐਮ. ਨੇ ਤੇਰਾ ਹੀ ਤੇਰਾ ਮੈਡੀਕੋਜ਼ ਚੰਡੀਗੜ੍ਹ ਦੇ ਇੰਚਾਰਜ ਵਜੋਂ ਪੁੱਜੇ। ਉਨ੍ਹਾਂ ਨੇ ਤੇਰਾ ਹੀ ਤੇਰਾ ਮਿਸ਼ਨ ਦੇ ਚੱਲ ਰਹੇ ਪ੍ਰਾਜੈਕਟਾਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਗਿਆ ਕਿ ਤੇਰਾ ਹੀ ਤੇਰਾ ਮੈਡੀਕੋਜ਼ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ ਗੁਰਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਛੋਟ ਦੀ ਪੇਸ਼ਕਸ਼ ਕਰੇਗਾ, ਜਿਸ ’ਚ ਤੇਰਾ ਹੀ ਤੇਰਾ ਐਥੀਕਲ ਲੈਬ ਇਕ ਵਿਸ਼ੇਸ਼ ਕੇਸ ਦੇ ਨਾਲ ਇਕ ਮੁਫਤ ਪੈਕੇਜ ਵੀ ਪੇਸ਼ ਕਰੇਗੀ। ਅੱਖਾਂ ਦੀਆਂ ਸਮੱਸਿਆਵਾਂ ਲਈ ਸਮਾਰਟ ਐਨਕਾਂ (ਲਗਪਗ 35,000-40,000 ਰੁਪਏ ਦੀ ਕੀਮਤ) ਦੀ ਮੁਫਤ ਵਿਵਸਥਾ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਨਵੰਬਰ 2026 ਵਿਚ ਆਉਂਦਾ ਹੈ, ਉਨ੍ਹਾਂ ਨੂੰ ਕੇਕ ਕੱਟਣ ਦੀ ਰਸਮ, ਮੋਤੀਆਂ ਦੇ ਹਾਰ ਅਤੇ ਵਿਸ਼ੇਸ਼ ਤੋਹਫ਼ੇ ਦਿੱਤੇ ਗਏ। ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਮੌਕੇ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਅ... ਅਗਲੀ ਖ਼ਬਰ ਦੂਜੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ ਕਾਰਨ ਕਈ ਸੜਕਾਂ ’ਤੇ ਆਵਾਜਾਈ ਰਹੇਗੀ ਪ੍ਰਭਾਵਿਤ
Ad Position 24