22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਪੁਟਾ’ ਨੇ ਡੀ. ਯੂ. ਆਈ. ਦੀ ਥਾਂ ਰਜਿਸਟਰਾਰ ਨੂੰ ਕਮੇਟੀ ਦਾ ਚੇਅਰਪਰਸਨ ਬਣਾਉਣ ’ਤੇ ਉਠਾਏ ਸਵਾਲ

ਚੰਡੀਗੜ੍ਹ, 21 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਵਿਖੇ ਡੀ-ਟਾਈਪ ਤੋਂ ਵੱਡੇ ਮਕਾਨਾਂ ਦੀ ਅਲਾਟਮੈਂਟ ਸੰਬੰਧੀ ਬਣਾਈ ਕਮੇਟੀ ਦੀ ਬਣਤਰ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੁਟਾ) ਨੇ ਇਤਰਾਜ਼ ਜਤਾਇਆ ਹੈ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ.

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਵਿਖੇ ਡੀ-ਟਾਈਪ ਤੋਂ ਵੱਡੇ ਮਕਾਨਾਂ ਦੀ ਅਲਾਟਮੈਂਟ ਸੰਬੰਧੀ ਬਣਾਈ ਕਮੇਟੀ ਦੀ ਬਣਤਰ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੁਟਾ) ਨੇ ਇਤਰਾਜ਼ ਜਤਾਇਆ ਹੈ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਪਰਵੀਨ ਗੋਇਲ ਤੇ ਸਕੱਤਰ ਪ੍ਰੋ. ਜਯੰਤੀ ਦੱਤਾ ਨੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਕਮੇਟੀ ਦੀ ਬਣਤਰ ਵਿਚ ਕੀਤੀ ਤਬਦੀਲੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਪੱਤਰ ਵਿਚ ਕਿਹਾ ਗਿਆ ਹੈ ਕਿ 20 ਨਵੰਬਰ 2026 ਨੂੰ ਜਾਰੀ ਕੀਤੇ ਮੀਟਿੰਗ ਨੋਟਿਸ ਨੰਬਰ 1894-1904 ਵਿਚ ਕਮੇਟੀ ਦੇ ਚੇਅਰਪਰਸਨ ਵਜੋਂ ਰਜਿਸਟਰਾਰ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਉਪ ਕੁਲਪਤੀ ਤੇ ਡੀ. ਯੂ. ਆਈ. ਨੂੰ ਸਿਰਫ਼ ਮੈਂਬਰ ਬਣਾਇਆ ਗਿਆ ਹੈ। ‘ਪੁਟਾ’ ਅਨੁਸਾਰ ਯੂਨੀਵਰਸਿਟੀ ਦੀ ਪਹਿਲਾਂ ਤੋਂ ਚੱਲੀ ਆ ਰਹੀ ਪ੍ਰਥਾ ਮੁਤਾਬਿਕ ਡੀ. ਯੂ. ਆਈ. ਇਸ ਕਮੇਟੀ ਦੇ ਚੇਅਰਪਰਸਨ ਹੁੰਦੇ ਰਹੇ ਹਨ। ਐਸੋਸੀਏਸ਼ਨ ਨੇ ਕਿਹਾ ਹੈ ਕਿ ਕਮੇਟੀ ਦੀ ਬਣਤਰ ਵਿਚ ਆਖ਼ਰੀ ਸਮੇਂ ’ਤੇ ਕੀਤੀ ਗਈ ਇਹ ਤਬਦੀਲੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਇਹ ਕਮੇਟੀ ਪੰਜਾਬ ਯੂਨੀਵਰਸਿਟੀ ਦੇ ਗੈਰ-ਅਧਿਆਪਨ ਕਰਮਚਾਰੀਆਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਅਨੁਸਾਰ 1 ਜਨਵਰੀ 2026 ਤੋਂ ਲਾਗੂ ਹੋਣ ਵਾਲੇ ਨਿਯਮਾਂ ਤਹਿਤ ਡੀ-ਟਾਈਪ ਤੋਂ ਵੱਡੇ ਮਕਾਨਾਂ ਦੀ ਅਲਾਟਮੈਂਟ ਲਈ ਯੋਗਤਾ ਤੈਅ ਕਰਨ ਨਾਲ ਸਬੰਧਿਤ ਹੈ। ‘ਪੁਟਾ’ ਨੇ ਇਸ ਤਬਦੀਲੀ ’ਤੇ ਸਖ਼ਤ ਇਤਰਾਜ਼ ਕਰਦਿਆਂ ਮੰਗ ਕੀਤੀ ਹੈ ਕਿ ਇਸ ਪੜਾਅ ’ਤੇ ਕਮੇਟੀ ਦੀ ਬਣਤਰ ਵਿਚ ਕੋਈ ਤਬਦੀਲੀ ਨਾ ਕੀਤੀ ਜਾਵੇ। ਐਸੋਸੀਏਸ਼ਨ ਨੇ ਉਪ ਕੁਲਪਤੀ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਉਸੇ ਪੁਰਾਣੀ ਕਮੇਟੀ ਕੋਲ ਸਮੀਖਿਆ ਲਈ ਭੇਜਿਆ ਜਾਵੇ, ਜਿਸ ਨੇ ਪਹਿਲਾਂ ਇਸ ਸੰਬੰਧੀ ਸਿਫ਼ਾਰਸ਼ਾਂ ਕੀਤੀਆਂ ਸਨ। ਪੱਤਰ ਵਿਚ ਯੂਨੀਵਰਸਿਟੀ ਦੇ ਨਿਯਮਾਂ, ਸੰਸਥਾਗਤ ਮਰਿਆਦਾ ਤੇ ਪਾਰਦਰਸ਼ਤਾ ਨੂੰ ਕਾਇਮ ਰੱਖਣ ਲਈ ਤੁਰੰਤ ਸੁਧਾਰਾਤਮਕ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ ਪੰਜਾਬ ਪੁਲਿਸ ਵਲੋਂ 570 ਥਾਵਾਂ ’ਤੇ ਛਾਪੇਮਾਰੀ 219 ਵਿਅਕਤੀ ਕਾਬੂ ਅਗਲੀ ਖ਼ਬਰ ਅਲਟਰਾਟੈਕ ਕੰਪਨੀ ਦੇ ਨਾਂਅ ’ਤੇ ਨਕਲੀ ਸੀਮਿੰਟ ਵੇਚਣ ਦੇ ਦੋਸ਼ ਹੇਠ ਦੁਕਾਨ ਮਾਲਕ ਖ਼ਿਲਾਫ਼ ਕੇਸ ਦਰਜ
Ad Position 24