‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ ਪੰਜਾਬ ਪੁਲਿਸ ਵਲੋਂ 570 ਥਾਵਾਂ ’ਤੇ ਛਾਪੇਮਾਰੀ 219 ਵਿਅਕਤੀ ਕਾਬੂ
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ।
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85817 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।