21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਸੰਬੰਧੀ ਤਿੰਨ ਦਿਨਾਂ ਸਮਾਗਮ ਅੱਜ ਤੋਂ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਥਾਨਕ ਸ਼ਹਿਰ ਦੇ ਮੁੱਖ ਸਮਾਗਮ ਇਥੋਂ ਦੇ ਮੋਰਿੰਡਾ ਮਾਰਗ ’ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਤਿੰਨ ਦਿਨ ਤੱਕ ਚੱਲਣ ਵਾਲੇ ਇਨਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੇ ਪਹਿਲੇ ਦਿਨ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 22-11-2026
ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਥਾਨਕ ਸ਼ਹਿਰ ਦੇ ਮੁੱਖ ਸਮਾਗਮ ਇਥੋਂ ਦੇ ਮੋਰਿੰਡਾ ਮਾਰਗ ’ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਤਿੰਨ ਦਿਨ ਤੱਕ ਚੱਲਣ ਵਾਲੇ ਇਨਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੇ ਪਹਿਲੇ ਦਿਨ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਪ੍ਰਕਾਸ਼ ਪੁਰਬ ਦੇ ਸੰਬੰਧ ’ਚ 23 ਨਵੰਬਰ ਨੂੰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ ਜਦ ਕਿ 24 ਨਵੰਬਰ ਨੂੰ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ। ਇਸ ਮੌਕੇ ਭਾਈ ਜਗਦੀਪ ਸਿੰਘ ਸਾਰੰਗ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲੇ ਭਾਈ ਗੁਰਸੇਵਕ ਸਿੰਘ ਕੁਰਾਲੀ ਵਾਲੇ ਤੇ ਭਾਈ ਕੰਵਰ ਹਰਮਿੰਦਰ ਸਿੰਘ ਰੋਪੜ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ਸ਼ਰਾਬ ਲਿਆ ਰਹੇ ਟਰੱਕ ’ ਚੋਂ 240 ਪੇਟੀਆਂ ਸ਼ਰਾਬ ਬਰਾਮਦ ਅਗਲੀ ਖ਼ਬਰ 17 ਸਾਲਾਂ ਲੜਕੇ ਨੂੰ ਥਾਰ ਗੱਡੀ ਚਾਲਕ ਤੇ ਉਸ ਦੇ ਸਾਥੀਆਂ ਨੇ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਿਆ
Ad Position 24