21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

.32 ਬੋਰ ਦੇ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਗ੍ਰਿਫ਼ਤਾਰ

ਐੱਸ. ਏ.

Ad Position 21
No active advertisement
ਆਪ੍ਰੇਸ਼ਨ ਸੈੱਲ ਦੀ ਟੀਮ ਵਲੋਂ ਅਸਲ੍ਹੇ ਸਣੇ ਗ੍ਰਿਫ਼ਤਾਰ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਮਲਪ੍ਰੀਤ ਸ਼ਰਮਾ। 22-11-2026
ਐੱਸ. ਏ. ਐੱਸ. ਨਗਰ, 21 ਨਵੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ .32 ਬੋਰ ਦੇ ਇਕ ਦੇਸੀ ਪਿਸਤੌਲ (ਦੇਸੀ ਕੱਟਾ) ਤੇ ਇਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ (32) ਵਾਸੀ ਪਿੰਡ ਚਨੌਲੀ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖ਼ਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਐੱਸ. ਐੱਸ. ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਪ੍ਰੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਿਕ 20 ਨਵੰਬਰ ਨੂੰ ਆਪ੍ਰੇਸ਼ਨ ਸੈੱਲ ਦੀ ਟੀਮ ਵੇਵ ਐਸਟੇਟ ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐੱਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਨਾਬੀ ਯੂਨੀਵਰਸਿਟੀ ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਪਾਸੋਂ .32 ਬੋਰ ਦਾ ਇਕ ਨਾਜਾਇਜ਼ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਇਸ ਸੰਬੰਧੀ ਥਾਣਾ ਸੋਹਾਣਾ ਵਿਖੇ ਉਸੇ ਦਿਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਦਸਵੀਂ ਪਾਸ ਤੇ ਸ਼ਾਦੀਸ਼ੁਦਾ ਹੈ। ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖਲ ਵਿਜੇ ਕੁਮਾਰ ਦੀ ਹਾਲਤ ਗੰਭੀਰ ਅਗਲੀ ਖ਼ਬਰ ਪਿਤਾ ਦਾ ਸਹਾਰਾ ਬਣਨ ਲਈ ਘਰੋਂ ਨਿਕਲਿਆ 15 ਸਾਲਾ ਸੰਭਵ 10 ਦਿਨਾਂ ਬਾਅਦ ਵਰਿੰਦਾਵਨ ਤੋਂ ਮਿਲਿਆ
Ad Position 24