ਪਿੰਡ ਖੇੜਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਪੁੱਜਣ ’ਤੇ ਸਵਾਗਤ
ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੇੜਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆ ਦੀ ਅਗਵਾਈ ‘ਚ ਗਤਕਾ ਪਾਰਟੀਆਂ ਤੇ ਬੈਂਡ ਵਾਜਿਆਂ ਨਾਲ ਜਾਪ ਕਰਦੀਆਂ ਸੰਗਤਾਂ ਸਮੇਤ ਆਰੰਭ ਹੋਇਆ, ਇਹ ਨਗਰ ਕੀਰਤਨ ਮੁੰਧੋਂ ਤੇ ਬੜੌਦੀ ਰਸਤੇ ਦੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੁਪਹਿਰ ਸਮੇਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪੁੱਜਿਆ।
ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੇੜਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆ ਦੀ ਅਗਵਾਈ ‘ਚ ਗਤਕਾ ਪਾਰਟੀਆਂ ਤੇ ਬੈਂਡ ਵਾਜਿਆਂ ਨਾਲ ਜਾਪ ਕਰਦੀਆਂ ਸੰਗਤਾਂ ਸਮੇਤ ਆਰੰਭ ਹੋਇਆ, ਇਹ ਨਗਰ ਕੀਰਤਨ ਮੁੰਧੋਂ ਤੇ ਬੜੌਦੀ ਰਸਤੇ ਦੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੁਪਹਿਰ ਸਮੇਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪੁੱਜਿਆ। ਜਿਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜਾਂ ਪਿਆਰਿਆ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਸ਼ਾਮਿਲ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ। ਨਗਰ ਕੀਰਤਨ ‘ਚ ਸ਼ਾਮਿਲ ਵੱਖ-ਵੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇੱਥੋਂ ਰਵਾਨਾ ਹੋ ਕੇ ਇਹ ਨਗਰ ਕੀਰਤਨ ਮਾਜਰੀ ਤੇ ਸਿਆਲਬਾ ਹੁੰਦਾ ਹੋਇਆ ਵਾਪਿਸ ਪਿੰਡ ਖੇੜਾ ਦੇ ਗੁਰੂ ਘਰ ਵਿਖੇ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਬਲਵਿੰਦਰ ਸਿੰਘ ਰੰਗੂਆਣਾ, ਪਰਮਜੀਤ ਸਿੰਘ ਮਾਵੀ, ਕੁਲਵੰਤ ਸਿੰਘ ਸੰਗਤਪੁਰਾ, ਕੁਲਵੰਤ ਸਿੰਘ ਭੀਮ, ਦਰਸ਼ਨ ਸਿੰਘ ਖੇੜਾ, ਸਰਬਜੀਤ ਸਿੰਘ ਸੰਗਤਪੁਰਾ ਤੇ ਅਵਤਾਰ ਸਿੰਘ ਫੌਜੀ ਆਦਿ ਆਗੂ ਵੀ ਸ਼ਾਮਿਲ ਸਨ।