ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ
ਡੇਰਾਬੱਸੀ, 22 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਵਿਸ਼ਾਲ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਲਗਾਇਆ ਜਾਵੇਗਾ। ਸਮਾਜ ਸੇਵੀ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਇਹ ਕੈਂਪ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਲੇਗਾ।
ਡੇਰਾਬੱਸੀ, 22 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਵਿਸ਼ਾਲ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਲਗਾਇਆ ਜਾਵੇਗਾ। ਸਮਾਜ ਸੇਵੀ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਇਹ ਕੈਂਪ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਤੇ ਦੰਦਾਂ ਦੀ ਮੁਫ਼ਤ ‘ਚ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨਾਲ ਸੰਬੰਧਿਤ ਮਰੀਜ਼ਾਂ ਲਈ ਲੈਂਜ਼ ਪਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਕੈਂਪ ਐਨ. ਜੀ. ਓ. ਜਾਗਰੂਕਤਾ ਲਹਿਰ ਭਾਂਖਰਪੁਰ ਅਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।