22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

37 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-11-2026
ਐੱਸ. ਏ. ਐੱਸ. ਨਗਰ, 22 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-11 ਵਿਖੇ ਬੀਤੀ ਰਾਤ ਇਕ 37 ਸਾਲਾ ਵਿਅਕਤੀ ਨੇ ਆਪਣੇ ਕਮਰੇ ’ਚ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੁਨੀਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ ਅਤੇ ਉਸ ਦੀ ਪਤਨੀ ਤੇ ਉਸ ਦੇ ਦੋਵੇਂ ਬੱਚੇ ਕਿਧਰੇ ਗਏ ਹੋਏ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮ੍ਰਿਤਕ ਕੋਲੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਅੱਜ ਬਿਜਲੀ ਬੰਦ ਰਹੇਗੀ ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਖੇਤਰ ਦੇ ਸਮੁੱਚੇ ਪਿੰਡਾਂ ’ਚ 23 ਨਵੰਬਰ ਨੂੰ 5 ਘੰਟੇ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸੰਬੰਧੀ ਵਧੀਕ ਸਹਾਇਕ ਇੰਜੀਨੀਅਰ ਪਾਵਰਕਾਮ ਉਪ ਦਫ਼ਤਰ ਤਖਤਗੜ੍ਹ ਨੇ ਦੱਸਿਆ ਕਿ 132 ਕੇ. ਵੀ. ਅਨੰਦਪੁਰ ਸਾਹਿਬ ਤੋਂ ਸ਼ਟਡਾਊਨ ਹੋਣ ਕਾਰਨ 66 ਕੇ. ਵੀ. ਗਰਿੱਡ ਬਜਰੂੜ, ਨਲਹੋਟੀ ਅਤੇ ਨੂਰਪੁਰ ਬੇਦੀ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਨਾਲ ਜੁੜੇ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਕੰਮ ਦੀ ਸਥਿਤੀ ਅਨੁਸਾਰ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਿਟੀ ਖਰੜ ਦੇ ਵਕੀਲਾਂ ਦੇ ਵਫ਼ਦ ਵਲੋਂ ਐਡਵੋਕੇਟ ਐੱਨ. ਕੇ. ਵਰਮਾ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਪੀਰਮੁਛੱਲਾ ਵਿਖੇ ਵੱਡੀ ਗਿਣਤੀ ਵਸਨੀਕਾਂ ਦਾ ‘ਆਪ’ ’ਚ ਕੀਤਾ ਸਵਾਗਤ
Ad Position 24