‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ; 243 ਕਾਬੂ
ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ ਗਏ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 306ਵੇਂ ਦਿਨ, ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ।
ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ ਗਏ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।306ਵੇਂ ਦਿਨ, ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 86,060 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 631ਵੇਂ ਦਿਨ ਵੀ ਜਾਰੀ ਰੱਖਿਆ। ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 1 ਕਿਲੋ ਅਫੀਮ, 85 ਕਿਲੋ ਭੁੱਕੀ, 342 ਨਸ਼ੀਲੀਆਂ ਗੋਲੀਆਂ ਤੇ 25,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 631 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94577 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ-ਵਸੇਬਾ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।