ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ
ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਜਿਥੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ, ਉਥੇ ਹੀ ਵੱਖ-ਵੱਖ ਥਾਈਂ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਜੀਤੀ, ਸਤਵੰਤ ਸਿੰਘ, ਹਰਦੀਪ ਸਿੰਘ, ਜੈਲਦਾਰ ਗੁਰਦੀਪ ਸਿੰਘ, ਅਮਨਦੀਪ ਸਿੰਘ, ਦਲਵੀਰ ਸਿੰਘ ਤੇ ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।