23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਟਿਕਟ ਕਿਸ ਨੂੰ ਤੇ ਕਿਉਂ? ਚੰਡੀਗੜ੍ਹ ਭਾਜਪਾ ’ਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਕੀਤਾ ਜਾ ਰਿਹਾ ਵਿਚਾਰ

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸਥਾਨਕ ਇਕਾਈ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਵਿਚ ਪਾਰਟੀ ਵਲੋਂ ਕਿਹੜੇ ਵਾਰਡ ਤੋਂ ਕਿਸ ਆਗੂ ਨੂੰ ਉਮੀਦਵਾਰ ਬਣਾਇਆ ਜਾਵੇ ਅਤੇ ਟਿਕਟਾਂ ਦੀ ਵੰਡ ਦਾ ਆਧਾਰ ਕੀ ਹੋਵੇ , ਇਸ ਨੂੰ ਲੈ ਕੇ ਪਾਰਟੀ ਅੰਦਰ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸਥਾਨਕ ਇਕਾਈ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਵਿਚ ਪਾਰਟੀ ਵਲੋਂ ਕਿਹੜੇ ਵਾਰਡ ਤੋਂ ਕਿਸ ਆਗੂ ਨੂੰ ਉਮੀਦਵਾਰ ਬਣਾਇਆ ਜਾਵੇ ਅਤੇ ਟਿਕਟਾਂ ਦੀ ਵੰਡ ਦਾ ਆਧਾਰ ਕੀ ਹੋਵੇ , ਇਸ ਨੂੰ ਲੈ ਕੇ ਪਾਰਟੀ ਅੰਦਰ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਹੈ। ਇਸ ਸਬੰਧੀ ਸੂਬਾ ਅਤੇ ਸਥਾਨਕ ਪੱਧਰ ਦੇ ਸੀਨੀਅਰ ਆਗੂਆਂ ਵਲੋਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਵੱਖ-ਵੱਖ ਵਾਰਡਾਂ ਦੀ ਸਥਿਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਵਿਚਾਰ-ਵਟਾਂਦਰੇ ਵਿਚ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਭਾਰੀ ਮਹਿੰਦਰ ਪਾਂਡੇ, ਚੋਣ ਇੰਚਾਰਜ ਸਤੀਸ਼ ਉਪਾਧਿਆਏ, ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸੁਲੂ, ਸਾਬਕਾ ਸੂਬਾ ਪ੍ਰਧਾਨ ਅਰੁਣ ਸੂਦ ਅਤੇ ਸੰਜੇ ਟੰਡਨ, ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਸੋੋਨਮ ਵਰਮਾ ਸਮੇਤ ਹੋਰ ਆਗੂ ਸ਼ਾਮਿਲ ਹਨ। ਇਨ੍ਹਾਂ ਆਗੂਆਂ ਵਲੋਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਅਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਟਿਕਟਾਂ ਦੀ ਵੰਡ ਦੌਰਾਨ ਭਾਜਪਾ ਲਈ ਇਕ ਅਹਿਮ ਸਵਾਲ ਇਹ ਵੀ ਰਹੇਗਾ ਕਿ ਪਾਰਟੀ ਦੇ ਪੁਰਾਣੇ ਆਗੂਆਂ ਅਤੇ ਲੰਬੇ ਸਮੇਂ ਤੋਂ ਸੰਗਠਨ ਲਈ ਕੰਮ ਕਰ ਰਹੇ ਵਰਕਰਾਂ ਦੀ ਦਾਅਵੇਦਾਰੀ ਨੂੰ ਕਿਵੇਂ ਤਰਜੀਹ ਦਿੱਤੀ ਜਾਵੇ। ਦੂਜੇ ਪਾਸੇ, ਵੱਖ-ਵੱਖ ਵਾਰਡਾਂ ਵਿਚ ਨਵੇਂ ਚਿਹਰੇ ਵੀ ਚੋਣ ਮੈਦਾਨ ਵਿਚ ਉਤਰਨ ਦੀ ਇੱਛਾ ਰੱਖ ਸਕਦੇ ਹਨ। ਅਜਿਹੇ ਵਿਚ ਪਾਰਟੀ ਲੀਡਰਸ਼ਿਪ ਲਈ ਸਾਰੇ ਵਰਗਾਂ ਦੀਆਂ ਉਮੀਦਾਂ ਵਿਚਾਲੇ ਸੰਤੁਲਨ ਬਣਾਉਣਾ ਮਹੱਤਵਪੂਰਨ ਹੋਵੇਗਾ। ਟਿਕਟਾਂ ਦੇ ਚਾਹਵਾਨ ਆਗੂਆਂ ਵਲੋਂ ਆਪਣੇ-ਆਪਣੇ ਵਾਰਡਾਂ ਵਿਚ ਸਰਗਰਮੀਆਂ ਵਧਾਉਣ ਅਤੇ ਸਥਾਨਕ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨਾਲ ਮੀਟਿੰਗਾਂ ਕਰਕੇ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਸਿਲਸਿਲਾ ਵੀ ਚੋਣ ਸਰਗਰਮੀਆਂ ਦਾ ਹਿੱਸਾ ਬਣ ਸਕਦਾ ਹੈ। ਵਾਰਡਾਂ ਦੇ ਸਥਾਨਕ ਮੁੱਦੇ ਵੀ ਰਹਿਣਗੇ ਚਰਚਾ ਦਾ ਕੇਂਦਰ- ਨਗਰ ਨਿਗਮ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਦੇ ਨਾਲ-ਨਾਲ ਵਾਰਡਾਂ ਦੀਆਂ ਸਥਾਨਕ ਸਮੱਸਿਆਵਾਂ ਵੀ ਪਾਰਟੀ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਣਗੀਆਂ। ਸ਼ਹਿਰ ਵਿਚ ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ, ਸੜਕਾਂ ਦੀ ਮੁਰੰਮਤ, ਪਾਰਕਿੰਗ, ਆਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਪਾਰਕਾਂ ਦੀ ਸਾਂਭ-ਸੰਭਾਲ ਵਰਗੇ ਮੁੱਦੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਹਨ। ਇਨ੍ਹਾਂ ਮੁੱਦਿਆਂ ਨੂੰ ਲੈ ਕੇ ਵਾਰਡ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਉਮੀਦਾਂ ਨੂੰ ਸਮਝਣਾ ਵੀ ਉਮੀਦਵਾਰਾਂ ਦੀ ਚੋਣ ਸਮੇਂ ਮਹੱਤਵਪੂਰਨ ਰਹੇਗਾ। ਇਸ ਤੋਂ ਇਲਾਵਾ ਮਹਿਲਾਵਾਂ, ਨੌਜਵਾਨਾਂ ਅਤੇ ਵੱਖ-ਵੱਖ ਸਮਾਜਿਕ ਵਰਗਾਂ ਦੀ ਨੁਮਾਇੰਦਗੀ ਨੂੰ ਵੀ ਟਿਕਟਾਂ ਦੀ ਵੰਡ ਦੌਰਾਨ ਧਿਆਨ ਵਿਚ ਰੱਖਿਆ ਜਾ ਸਕਦਾ ਹੈ। ਪਾਰਟੀ ਲਈ ਇਹ ਵੀ ਦੇਖਣਾ ਹੋਵੇਗਾ ਕਿ ਵਾਰਡਾਂ ਵਿਚ ਉਮੀਦਵਾਰਾਂ ਦੀ ਚੋਣ ਕਰਦਿਆਂ ਸਮਾਜਿਕ ਸਮੀਕਰਨਾਂ ਅਤੇ ਸਥਾਨਕ ਪੱਧਰ ‘ਤੇ ਸੰਗਠਨ ਦੀਆਂ ਲੋੜਾਂ ਵਿਚਾਲੇ ਕਿਵੇਂ ਤਾਲਮੇਲ ਬਿਠਾਇਆ ਜਾਵੇ। ਟਿਕਟਾਂ ਦੇ ਐਲਾਨ ਤੋਂ ਪਹਿਲਾਂ ਨਾਰਾਜ਼ਗੀ ਦੂਰ ਕਰਨਾ ਵੀ ਹੋਵੇਗਾ ਅਹਿਮ- ਸੰਭਾਵੀ ਉਮੀਦਵਾਰਾਂ ਦੀ ਗਿਣਤੀ ਵਧਣ ਨਾਲ ਟਿਕਟਾਂ ਦੀ ਵੰਡ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ਗੀ ਪੈਦਾ ਹੋਣ ਦਾ ਮੁੱਦਾ ਵੀ ਮਹੱਤਵਪੂਰਨ ਬਣ ਸਕਦਾ ਹੈ। ਜਿਨ੍ਹਾਂ ਆਗੂਆਂ ਨੂੰ ਟਿਕਟ ਨਹੀਂ ਮਿਲੇਗੀ, ਉਨ੍ਹਾਂ ਨੂੰ ਪਾਰਟੀ ਨਾਲ ਜੋੜੀ ਰੱਖਣਾ ਅਤੇ ਚੋਣ ਮੁਹਿੰਮ ਵਿਚ ਉਨ੍ਹਾਂ ਦੀ ਭੂਮਿਕਾ ਯਕੀਨੀ ਬਣਾਉਣਾ ਲੀਡਰਸ਼ਿਪ ਲਈ ਇਕ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਹੋਵੇਗੀ ਕਿਉਂਕਿ ਸਥਾਨਕ ਚੋਣਾਂ ਵਿਚ ਵਾਰਡ ਪੱਧਰ ਦੇ ਵਰਕਰਾਂ ਅਤੇ ਆਗੂਆਂ ਦੀ ਸਰਗਰਮੀ ਦੀ ਅਹਿਮ ਭੂਮਿਕਾ ਹੁੰਦੀ ਹੈ।ਫਿਲਹਾਲ ਚੰਡੀਗੜ੍ਹ ਭਾਜਪਾ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‘ ਚ ਚਾਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਤੱਕ ਵਧਾਈ ਅਗਲੀ ਖ਼ਬਰ ਚੋਣ ਕਮਿਸ਼ਨ ਨੂੰ ਭੇਜੇ ਜਾਣ ਵਾਲੇ ਪ੍ਰਸਤਾਵਾਂ ਦੀ ਪਹਿਲਾਂ ਹੋਵੇਗੀ ਪੜਤਾਲ
Ad Position 24