23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿਵਲ ਹਸਪਤਾਲ ਡੇਰਾਬੱਸੀ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ, ਚਾਚਾ-ਭਤੀਜਾ ਗੰਭੀਰ ਜ਼ਖ਼ਮੀ

ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਸਰਕਾਰੀ ਸਿਵਲ ਹਸਪਤਾਲ ਦੇ ਮੁੱਖ ਗੇਟ ਬਾਹਰ ਕਰੀਬ ਦਰਜਨ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਇੱਟਾਂ-ਪੱਥਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪਿੰਡ ਬੱਲੋਪੁਰ ਵਿਖੇ ਹੋਏ ਝਗੜੇ ਦੌਰਾਨ ਉਸ ਦੇ ਭਤੀਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-11-2026
ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਸਰਕਾਰੀ ਸਿਵਲ ਹਸਪਤਾਲ ਦੇ ਮੁੱਖ ਗੇਟ ਬਾਹਰ ਕਰੀਬ ਦਰਜਨ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਇੱਟਾਂ-ਪੱਥਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪਿੰਡ ਬੱਲੋਪੁਰ ਵਿਖੇ ਹੋਏ ਝਗੜੇ ਦੌਰਾਨ ਉਸ ਦੇ ਭਤੀਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਦੋਵਾਂ ਘਟਨਾਵਾਂ ਵਿਚ ਲਾਲੜੂ ਮੰਡੀ ਵਾਸੀ ਚਾਚਾ-ਭਤੀਜਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਰਗੀ ਸੰਵੇਦਨਸ਼ੀਲ ਥਾਂ ਦੇ ਬਾਹਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲਾਲੜੂ ਨੇੜਲੇ ਪਿੰਡ ਬੱਲੋਪੁਰ ਵਿਖੇ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ ਨੇ ਲਾਲੜੂ ਮੰਡੀ ਵਾਸੀ ਵੰਸ਼ ਉਰਫ਼ ਮੰਨੀ ’ਤੇ ਕਥਿਤ ਤੌਰ ’ਤੇ ਤਲਵਾਰਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਵੰਸ਼ ਦੇ ਲੱਕ ਅਤੇ ਵੱਖੀ ’ਤੇ ਡੂੰਘੇ ਜ਼ਖ਼ਮ ਆਏ। ਪਰਿਵਾਰਕ ਮੈਂਬਰ ਉਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਲੈ ਕੇ ਪਹੁੰਚੇ। ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਅਨੁਸਾਰ ਮਾਮਲਾ ਇੱਥੇ ਹੀ ਸ਼ਾਂਤ ਨਹੀਂ ਹੋਇਆ। ਕੁਝ ਸਮੇਂ ਬਾਅਦ ਹਮਲਾਵਰ ਧਿਰ ਨਾਲ ਸਬੰਧਤ ਦੱਸੇ ਜਾਂਦੇ ਕਰੀਬ 10 ਤੋਂ 12 ਵਿਅਕਤੀ ਹਸਪਤਾਲ ਦੇ ਮੁੱਖ ਗੇਟ ’ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਵੰਸ਼ ਦੇ ਚਾਚੇ ਆਸ਼ੂ ਨੂੰ ਘੇਰ ਕੇ ਇੱਟਾਂ-ਪੱਥਰਾਂ ਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਹਮਲਾਵਰਾਂ ਨੇ ਕੁੱਟਮਾਰ ਕੀਤੀ, ਜਿਸ ਕਾਰਨ ਆਸ਼ੂ ਦੇ ਸਿਰ ਅਤੇ ਮੂੰਹ ’ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਕੁਝ ਰਾਹਗੀਰਾਂ ਨੇ ਆਸ਼ੂ ਨੂੰ ਹਮਲਾਵਰਾਂ ਦੇ ਚੁੰਗਲ ਵਿੱਚੋਂ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਹਮਲਾਵਰਾਂ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਇਸ ਦੌਰਾਨ ਹਸਪਤਾਲ ਦੇ ਬਾਹਰ ਦਹਿਸ਼ਤ ਦਾ ਮਾਹੌਲ ਬਣ ਗਿਆ।ਜ਼ਖ਼ਮੀਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਵੰਸ਼ ਅਤੇ ਆਸ਼ੂ ਦੋਵੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਅਨੁਸਾਰ ਝਗੜੇ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਦੀ ਲਾਇਬ੍ਰੇਰੀ ਦਾ ਤਾਲਾ ਤੋੜ ਕੇ ਚੋਰੀ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਬਲਿੰਕਿਟ ਦੇ ਗਾਰਡ ਦੀ ਮੌਤ ਦੇ ਮਾਮਲੇ ’ਚ ਗ੍ਰਿਫ਼ਤਾਰ ਦੋ ਮੁਲਜ਼ਮ ਨਿਆਇਕ ਹਿਰਾਸਤ ’ਚ ਜੇਲ੍ਹ ਭੇਜੇ
Ad Position 24