23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੁਹਾਲੀ ਵਿਖੇ ਫਾਇਰਿੰਗ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਕਾਲੀ ਗ੍ਰਿਫ਼ਤਾਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 24-11-2026
ਐੱਸ. ਏ. ਐੱਸ. ਨਗਰ, 23 ਨਵੰਬਰ (ਕਪਿਲ ਵਧਵਾ)- ਮੁਹਾਲੀ ਵਿਚ ਘਰਾਂ ਅਤੇ ਸਲੂਨ ’ਤੇ ਫਾਇਰਿੰਗ ਕਰਕੇ ਕਰੋੜਾਂ ਰੁ. ਦੀ ਫਿਰੌਤੀ ਮੰਗਣ ਦੇ ਮਾਮਲਿਆਂ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਗੈਂਗਸਟਰ ਰਵਿੰਦਰ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲੈ ਕੇ ਆਈ ਅਤੇ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਹੁਣ ਕਾਲੀ ਤੋਂ ਫੇਜ਼-10 ਅਤੇ ਸੈਕਟਰ-79 ਸਥਿਤ ਸੈਲੂਨ ਵਿਖੇ ਹੋਈ ਫਾਇਰਿੰਗ ਦੀਆਂ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਜੇਲ੍ਹ ਵਿਚ ਬੰਦ ਰਹਿੰਦਿਆਂ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਸੰਪਰਕ ਵਿਚ ਕਿਵੇਂ ਸੀ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋ ਮਾਮਲਿਆਂ ਦੇ ਨਾਲ-ਨਾਲ ਪਹਿਲਾਂ ਹੋਈਆਂ ਵਾਰਦਾਤਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਉਹ ਜੇਲ੍ਹ ਵਿਚ ਬੰਦ ਗੈਂਗਸਟਰ ਕਾਲੀ ਦੇ ਸੰਪਰਕ ਵਿਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਹੀ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ ਖੁਲਾਸਿਆਂ ਦੇ ਆਧਾਰ ’ਤੇ ਪੁਲਿਸ ਨੇ ਕਾਲੀ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵਲੋਂ 525 ਥਾਵਾਂ ’ਤੇ ਛਾਪੇਮਾਰੀ, 201 ਕਾਬੂ ਅਗਲੀ ਖ਼ਬਰ ਪ੍ਰੋ. ਅਰਚਨਾ ਆਰ. ਸਿੰਘ ਨੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਦੀ ਸੀਰੀਜ਼ ’ਚ ਕੀਤੀ ਪ੍ਰਤੀਨਿਧਤਾ
Ad Position 24