ਪਿੰਡ ਧਰਮਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਧਰਮਗੜ੍ਹ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸੰਗਤ ਵਲੋਂ ਵੱਖ-ਵੱਖ ਥਾਵਾਂ ‘ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਧਰਮਗੜ੍ਹ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸੰਗਤ ਵਲੋਂ ਵੱਖ-ਵੱਖ ਥਾਵਾਂ ‘ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ‘ਚੋਂ ਦੀ ਹੁੰਦਾ ਹੋਇਆ ਦੇਰ ਸ਼ਾਮ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ‘ਚ ਸ਼ਾਮਿਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਤੇ ਗਿਆਨੀ ਪ੍ਰੀਤਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਫ਼ੌਜੀ ਬੈਂਡ ਅਤੇ ਗਤਕਾ ਪਾਰਟੀ ਵਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ, ਜਦਕਿ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ‘ਚ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਮਨਦੀਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਕ੍ਰਿਸ਼ਨ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ, ਸਰਬਜੀਤ ਸਿੰਘ , ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਦਮਨਦੀਪ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ ਰੁੜਕੀ, ਬਲਜੀਤ ਸਿੰਘ, ਜਗਜੀਤ ਸਿੰਘ ਰੋਡਾ ਤੇ ਜਸਵਿੰਦਰ ਸਿੰਘ ਸ਼ਿੰਦਰ ਆਦਿ ਹਾਜ਼ਰ ਸਨ।