ਭਾਜਪਾ ਵਰਕਰ ਕਾਂਗਰਸ ’ਚ ਸ਼ਾਮਿਲ
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)- ਆਗਾਮੀ ਵਿਧਾਨ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਪਿੰਡ ਕਨੌੜਾਂ ਵਿਖੇ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਤਨਾਮ ਸਿੰਘ ਸੱਤੀ, ਜਗਤਾਰ ਸਿੰਘ, ਸੁਰਮੁੱਖ ਸਿੰਘ ਤੇ ਕਰਨੈਲ ਸਿੰਘ ਸਮੇਤ ਕਈ ਹੋਰ ਭਾਜਪਾ ਵਰਕਰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਕਮਲਜੀਤ ਸਿੰਘ ਚਾਵਲਾ ਨੇ ਇਨ੍ਹਾਂ ਨੌਜਵਾਨਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਨਾਲ ਜੁੜ ਰਹੇ ਹਨ।
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)- ਆਗਾਮੀ ਵਿਧਾਨ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਪਿੰਡ ਕਨੌੜਾਂ ਵਿਖੇ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਤਨਾਮ ਸਿੰਘ ਸੱਤੀ, ਜਗਤਾਰ ਸਿੰਘ, ਸੁਰਮੁੱਖ ਸਿੰਘ ਤੇ ਕਰਨੈਲ ਸਿੰਘ ਸਮੇਤ ਕਈ ਹੋਰ ਭਾਜਪਾ ਵਰਕਰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਕਮਲਜੀਤ ਸਿੰਘ ਚਾਵਲਾ ਨੇ ਇਨ੍ਹਾਂ ਨੌਜਵਾਨਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਲੋਂ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਹਾਜ਼ਰ ਸਨ।