ਵਿੱਤ ਮੰਤਰੀ ਵਲੋਂ 3 ਮੁਲਾਜ਼ਮ ਯੂਨੀਅਨਾਂ ਤੇ ਨੰਬਰਦਾਰ ਯੂਨੀਅਨ ਨਾਲ ਮੀਟਿੰਗਾਂ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 3 ਮੁਲਾਜ਼ਮ ਯੂਨੀਅਨਾਂ ਅਤੇ ਇਕ ਨੰਬਰਦਾਰ ਯੂਨੀਅਨ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਹਰੇਕ ਵਫ਼ਦ ਵਲੋਂ ਉਠਾਏ ਗਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ।
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 3 ਮੁਲਾਜ਼ਮ ਯੂਨੀਅਨਾਂ ਅਤੇ ਇਕ ਨੰਬਰਦਾਰ ਯੂਨੀਅਨ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਹਰੇਕ ਵਫ਼ਦ ਵਲੋਂ ਉਠਾਏ ਗਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ। ਸਾਂਝਾ ਮੁਲਾਜ਼ਮ ਮੰਚ, ਪੁੱਡਾ ਦੀਆਂ ਚਿੰਤਾਵਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਚੀਮਾ ਨੇ ਵਿਸ਼ੇਸ਼ ਸਕੱਤਰ ਵਿੱਤ ਨੂੰ ਉਨ੍ਹਾਂ ਦੇ ਮੰਗ ਪੱਤਰ ਦਾ ਹਮਦਰਦੀ ਨਾਲ ਅਧਿਐਨ ਕਰਨ ਅਤੇ ਪੈਨਸ਼ਨਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਗ ਦਾ ਸਭ ਤੋਂ ਵਧੀਆ ਸੰਭਵ ਹੱਲ ਸੁਝਾਉਣ ਦੇ ਨਿਰਦੇਸ਼ ਦਿੱਤੇ। ਇਨਲਿਸਟਮੈਂਟ ਆਊਟ ਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਅੰਤਿਮ ਪੜਾਅ ’ਤੇ ਹਨ। ਵਿੱਤ ਮੰਤਰੀ ਨੇ ਨੰਬਰਦਾਰ ਯੂਨੀਅਨ ਨੂੰ ਵੀ ਭਰੋਸਾ ਦਿੱਤਾ ਕਿ ਮਾਣ-ਭੱਤੇ ਵਿੱਚ ਵਾਧੇ ਸੰਬੰਧੀ ਉਨ੍ਹਾਂ ਦੀ ਮੰਗ ਵਿਚਾਰ ਅਧੀਨ ਹੈ। ਮੀਟਿੰਗਾਂ ਦੌਰਾਨ ਸਾਂਝਾ ਮੁਲਾਜ਼ਮ ਮੰਚ ਪੁੱਡਾ ਵਲੋਂ ਚਰਨਜੀਤ ਕੌਰ, ਮਮਤਾ ਸ਼ਰਮਾ, ਮਹਿੰਦਰ ਸਿੰਘ ਅਤੇ ਦਰਸ਼ਨ ਜਿੰਦਲ ਸਮੇਤ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਗੁਰਪਾਲ ਸਿੰਘ ਸਮਰਾ ਤੇ ਰਛਪਾਲ ਸਿੰਘ, ਇਨਲਿਸਟਮੈਂਟ ਆਊਟ ਸੋਰਸ ਤਾਲਮੇਲ ਕਮੇਟੀ ਵਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਤੇ ਜਤਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰਾਉਂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ ਤੇ ਹਮੀਰ ਸਿੰਘ ਨੇ ਆਪਣੇ ਮੁੱਦੇ ਅਤੇ ਚਿੰਤਾਵਾਂ ਰੱਖੀਆਂ।