23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

17 ਸਾਲਾ ਲੜਕੇ ਦੇ ਕਤਲ ਮਾਮਲੇ ’ ਚ ਦੋ ਲੜਕੇ ਗ੍ਰਿਫ਼ਤਾਰ

ਖਰੜ, 23 ਨਵੰਬਰ (ਜੰਡਪੁਰੀ)-ਕੁਝ ਦਿਨ ਪਹਿਲਾਂ ਕਤਲ ਹੋਏ 17 ਸਾਲਾ ਲੜਕੇ ਦੇ ਮਾਮਲੇ ‘ਚ ਪੁਲਿਸ ਨੇ ਦੋ ਲੜਕਿਆਂ ਅਮਰਵੀਰ ਸਿੰਘ ਅਤੇ ਤਰਨਜੋਤ ਸਿੰਘ ਗਰੇਵਾਲ ਵਾਸੀਆਨ ਖਰੜ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੱਲ੍ਹ ਅਮਰਵੀਰ ਸਿੰਘ ਸਮੇਤ ਘਟਨਾ ‘ਚ ਵਰਤੀ ਗਈ ਥਾਰ ਗੱਡੀ ਵੀ ਬਰਾਮਦ ਕਰ ਲਈ ਸੀ।

Ad Position 21
No active advertisement
ਅਜੀਤ ਡੈਸਕ 24-11-2026
ਖਰੜ, 23 ਨਵੰਬਰ (ਜੰਡਪੁਰੀ)-ਕੁਝ ਦਿਨ ਪਹਿਲਾਂ ਕਤਲ ਹੋਏ 17 ਸਾਲਾ ਲੜਕੇ ਦੇ ਮਾਮਲੇ ‘ਚ ਪੁਲਿਸ ਨੇ ਦੋ ਲੜਕਿਆਂ ਅਮਰਵੀਰ ਸਿੰਘ ਅਤੇ ਤਰਨਜੋਤ ਸਿੰਘ ਗਰੇਵਾਲ ਵਾਸੀਆਨ ਖਰੜ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੱਲ੍ਹ ਅਮਰਵੀਰ ਸਿੰਘ ਸਮੇਤ ਘਟਨਾ ‘ਚ ਵਰਤੀ ਗਈ ਥਾਰ ਗੱਡੀ ਵੀ ਬਰਾਮਦ ਕਰ ਲਈ ਸੀ। ਇਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਤਰਨਜੋਤ ਸਿੰਘ ਗਰੇਵਾਲ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ 17 ਸਾਲਾ ਨੌਜਵਾਨ ਦੇ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਟਨਾ ਵੇਲੇ ਉਥੇ ਹੋਰ ਕੌਣ-ਕੌਣ ਵਿਅਕਤੀ ਮੌਜੂਦ ਸੀ ਅਤੇ ਲੜਕੇ ਦਾ ਕਤਲ ਕਿਉਂ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮਹਾਰਾਜਾ ਅੱਜ ਸਰੋਵਰ ’ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ’ਤੇ ਤੁਰੰਤ ਰੋਕ ਲਗਾਏ- ਵਿਨੀ... ਅਗਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ
Ad Position 24