ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਖਰੜ ਪਹੁੰਚਣ ’ਤੇ ਭਾਜਪਾ ਨੇ ਕੀਤਾ ਸਵਾਗਤ
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੇ ਖਰੜ ਪਹੁੰਚਣ ’ਤੇ ਸੰਗਤਾਂ ਤੇ ਭਾਜਪਾ ਮੰਡਲ ਸ਼ਹਿਰੀ ਖਰੜ ਤੇ ਭਾਜਪਾ ਦੀ ਟੀਮ ਵਲੋਂ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ ਪਿਛਲੇ ਦਿਨੀ ਜਲੰਧਰ ਤੋਂ ਆਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਨੂੰ ਹੁੰਦੀ ਹੋਈ ਖਰੜ ਵਿਖੇ ਪੁੱਜੀ ਸੀ।
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੇ ਖਰੜ ਪਹੁੰਚਣ ’ਤੇ ਸੰਗਤਾਂ ਤੇ ਭਾਜਪਾ ਮੰਡਲ ਸ਼ਹਿਰੀ ਖਰੜ ਤੇ ਭਾਜਪਾ ਦੀ ਟੀਮ ਵਲੋਂ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ ਪਿਛਲੇ ਦਿਨੀ ਜਲੰਧਰ ਤੋਂ ਆਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਨੂੰ ਹੁੰਦੀ ਹੋਈ ਖਰੜ ਵਿਖੇ ਪੁੱਜੀ ਸੀ। ਇਸ ਦਾ ਉਦੇਸ਼ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਤੋਂ ਉੱਪਰ ਉੱਠ ਕੇ ਇਕ ਅਜਿਹੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਤਿਕਾਰ, ਅਧਿਕਾਰ ਅਤੇ ਮੌਕਾ ਮਿਲੇ ਅਤੇ ਭਾਜਪਾ ਵਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ, ਭਾਜਪਾ ਐੱਸ. ਸੀ. ਮੋਰਚਾ ਦੇ ਕੌਮੀ ਪ੍ਰਧਾਨ ਸ਼ਿਵੇਸ਼ ਕੁਮਾਰ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ ਸਹਿ ਖ਼ਜ਼ਾਨਚੀ ਭਾਜਪਾ ਪੰਜਾਬ, ਐੱਸ. ਜੀ. ਪੀ. ਸੀ. ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਐਡਵੋਕੇਟ ਐਨ. ਕੇ. ਵਰਮਾ, ਰਜਨੀਸ਼ ਧੀਮਾਨ, ਰਾਜੇਸ਼ ਬਾਘਾ, ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਬੰਟੀ ਸਮੇਤ ਕਈ ਹੋਰ ਸੀਨੀਅਰ ਪਾਰਟੀ ਆਗੂ, ਸੰਗਤਾਂ ਅਤੇ ਵਰਕਰ ਮੌਜੂਦ ਸਨ।