23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਰੰਧਾਵਾ ਵਲੋਂ ਸ਼ਾਲੀਮਾਰ ਇਨਕਲੇਵ ’ਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਢਕੌਲੀ ਖ਼ੇਤਰ ਦੇ ਵਾਰਡ ਨੰ. 14 ਦੇ ਸ਼ਾਲੀਮਾਰ ਇਨਕਲੇਵ ‘ਚ 40.

Ad Position 21
No active advertisement
ਅਜੀਤ ਡੈਸਕ 24-11-2026
ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਢਕੌਲੀ ਖ਼ੇਤਰ ਦੇ ਵਾਰਡ ਨੰ. 14 ਦੇ ਸ਼ਾਲੀਮਾਰ ਇਨਕਲੇਵ ‘ਚ 40.53 ਲੱਖ ਰੁ. ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਨਵੇਂ ਟਿਊਬਵੈੱਲ ਦੇ ਨਿਰਮਾਣ ਨਾਲ ਵਾਰਡ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸ਼ਹਿਰੀ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਵਾਰਡ ਇੰਚਾਰਜ ਸ਼ਸ਼ੀ ਪਾਹਵਾ, ਸੁਰਿੰਦਰ ਪਾਹਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਐੱਸ. ਭਰਤੀ ਦੇ ਕਥਿਤ ਘੁਟਾਲੇ ਖ਼ਿਲਾਫ਼ ਯੂਥ ਕਾਂਗਰਸ ਦਾ ਪ੍ਰਦਰਸ਼ਨ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਅਰਥੀ ਫ਼ੂਕ ਪ੍ਰਦਰਸ਼... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਖਰੜ ਪਹੁੰਚਣ ’ਤੇ ਭਾਜਪਾ ਨੇ ਕੀਤਾ ਸਵਾਗਤ
Ad Position 24