23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀ. ਸੀ. ਐੱਸ. ਭਰਤੀ ਦੇ ਕਥਿਤ ਘੁਟਾਲੇ ਖ਼ਿਲਾਫ਼ ਯੂਥ ਕਾਂਗਰਸ ਦਾ ਪ੍ਰਦਰਸ਼ਨ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਅਰਥੀ ਫ਼ੂਕ ਪ੍ਰਦਰਸ਼ਨ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਅੱਜ ਪੰਜਾਬ ਯੂਥ ਕਾਂਗਰਸ ਵਲੋਂ ਕਥਿਤ ਪੀ. ਸੀ.

Ad Position 21
No active advertisement
ਪੰਜਾਬ ਕਾਂਗਰਸ ਭਵਨ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਵਰਕਰ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਰਾਕੇਸ਼ ਸ਼ਾਹ 24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਅੱਜ ਪੰਜਾਬ ਯੂਥ ਕਾਂਗਰਸ ਵਲੋਂ ਕਥਿਤ ਪੀ.ਸੀ.ਐੱਸ. ਭਰਤੀ ਘੁਟਾਲੇ ਦੇ ਵਿਰੋਧ ਵਿੱਚ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜ਼ੋਰਦਾਰ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਬਾਰੇ ਜਵਾਬ ਮੰਗਿਆ। ਇਸ ਦੌਰਾਨ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਤਾਕਤ ਦੀ ਵਰਤੋਂ ਕੀਤੀ ਗਈ। ਚਿਬ ਨੇ ਇਸ ਨੂੰ ਨੌਜਵਾਨਾਂ ਦੀ ਜਮਹੂਰੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਦੈ ਭਾਨੂ ਚਿਬ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਲੁੱਟਣ ਅਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਿਚ ਲੱਗੀ ਹੋਈ ਹੈ। ਚਾਹੇ ਪੇਪਰ ਲੀਕ ਦਾ ਮਾਮਲਾ ਹੋਵੇ ਜਾਂ ਨਸ਼ਿਆਂ ਦਾ ਕਾਰੋਬਾਰ, ਪੰਜਾਬ ਵਿਚ ਨੌਜਵਾਨਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਨ੍ਹਾਂ ਸਮੱਸਿਆਵਾਂ ਨੂੰ ਰੋਕਣ ਦੀ ਬਜਾਏ ਇਨ੍ਹਾਂ ਨੂੰ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਨੂੰ ਜੇਲ੍ਹ ਭੇਜਣਾ ਸਰਕਾਰ ਦੀ ਬੌਖਲਾਹਟ ਅਤੇ ਨੌਜਵਾਨਾਂ ਦੀ ਆਵਾਜ਼ ਤੋਂ ਉਸ ਦੇ ਡਰ ਨੂੰ ਦਰਸਾਉਂਦਾ ਹੈ। ਹਾਲਾਂਕਿ, ਅਦਾਲਤ ਵੱਲੋਂ ਸ਼ੁਭਮ ਨੂੰ ਜ਼ਮਾਨਤ ਮਿਲਣਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਇਕ ਕਰਾਰਾ ਜਵਾਬ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਲੱਗਦਾ ਹੈ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਡਰਾਇਆ ਜਾ ਸਕਦਾ ਹੈ। ਕੇਜਰੀਵਾਲ ਜੀ, ਤੁਹਾਡੀ ਨੌਟੰਕੀ ਖ਼ਤਮ ਹੋ ਜਾਵੇਗੀ, ਪਰ ਸਾਡਾ ਡਰ ਕਦੇ ਖ਼ਤਮ ਨਹੀਂ ਹੋਵੇਗਾ। ਪੇਪਰ ਲੀਕ ਅਤੇ ਭਰਤੀ ਘੁਟਾਲੇ ਬਾਰੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਗ੍ਰਿਫ਼ਤਾਰੀਆਂ, ਮੁਕੱਦਮਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਦੀ ਤਾਕਤ ਨਾਲ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਹੋਰ ਵੀ ਮਜ਼ਬੂਤੀ ਨਾਲ ਲੜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੈਂਪ ਦੌਰਾਨ 64 ਯੂਨਿਟ ਖ਼ੂਨ ਇਕੱਤਰ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਸ਼ਾਲੀਮਾਰ ਇਨਕਲੇਵ ’ਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ
Ad Position 24