ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਮਹੱਤਵਪੂਰਨ - ਜੀਤੀ ਪਡਿਆਲਾ
ਖਰੜ, 23 ਨਵੰਬਰ (ਜੰਡਪੁਰੀ)- ਪਿੰਡ ਪਲਹੇੜੀ ਵਿਖੇ ‘ਖੇਡਾਂ ਖਰੜ ਹਲਕੇ ਦੀਆਂ’ ਦੇ ਬੈਨਰ ਹੇਠ ਕਰਵਾਈ ਜਾ ਰਹੀ ਕ੍ਰਿਕਟ ਲੀਗ ‘ਚ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਵੱਖ - ਵੱਖ ਪਿੰਡਾਂ ਤੋਂ ਆਈਆਂ ਟੀਮਾਂ ਨੇ ਕ੍ਰਿਕਟ ਮੁਕਾਬਲਿਆਂ ‘ਚ ਉਤਸ਼ਾਹ ਨਾਲ ਭਾਗ ਲਿਆ।
ਖਰੜ, 23 ਨਵੰਬਰ (ਜੰਡਪੁਰੀ)- ਪਿੰਡ ਪਲਹੇੜੀ ਵਿਖੇ ‘ਖੇਡਾਂ ਖਰੜ ਹਲਕੇ ਦੀਆਂ’ ਦੇ ਬੈਨਰ ਹੇਠ ਕਰਵਾਈ ਜਾ ਰਹੀ ਕ੍ਰਿਕਟ ਲੀਗ ‘ਚ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਵੱਖ - ਵੱਖ ਪਿੰਡਾਂ ਤੋਂ ਆਈਆਂ ਟੀਮਾਂ ਨੇ ਕ੍ਰਿਕਟ ਮੁਕਾਬਲਿਆਂ ‘ਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹੋਏ ਮੈਚਾਂ ‘ਚ ਮੁੰਧੋਂ, ਰਾਣੀ ਮਾਜਰਾ, ਵਾ. ਨੰ. 6 ਕੁਰਾਲੀ, ਚਨਾਲੋਂ, ਦੁਲਵਾਂ ਖੱਦਰੀ, ਮਾਜਰੀ ਬਲਾਕ ਅਤੇ ਪਲਹੇੜੀ ਦੀਆਂ ਟੀਮਾਂ ਜੇਤੂ ਰਹੀਆਂ। ਇਸ ਮੌਕੇ ਮੁੱਖ ਮਹਿਮਾਨ ਜੀਤੀ ਪਡਿਆਲਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਖੇਡਾਂ ਨੌਜਵਾਨਾਂ ‘ਚ ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾਲ ਜੁੜੇ ਅਜਿਹੇ ਕਾਰਜ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਸੋਨੀ ਸਰਪੰਚ ਪਲਹੇੜੀ, ਬਿੰਦੀ ਸੁਹਾਲੀ, ਲਾਲੀ ਜੱਟ ਸੁਹਾਲੀ ਅਤੇ ਸੱਤੀ ਸਰਪੰਚ ਅੰਧਹੇੜੀ ਸਮੇਤ ਹੋਰ ਖੇਡ ਪ੍ਰੇਮੀ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।