25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਈ. ਟੀ. ਆਈ ਦੇ 498 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 24 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ.

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਸੈਕਟਰ 28 ਵਿਖੇ 5ਵਾਂ ਹੁਨਰ ਕਨਵੋਕੇਸ਼ਨ ਕਰਵਾਇਆ, ਜਿਸ ’ਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 2026 ਦੇ 498 ਸਫਲ ਸਿੱਖਿਆਰਥੀਆਂ ਨੂੰ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਇਹ ਸਮਾਰੋਹ ਦੇਸ਼ ਵਿਆਪੀ ਹੁਨਰ ਕਨਵੋਕੇਸ਼ਨ ਦਾ ਹਿੱਸਾ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖਨਊ ਤੋਂ ਵਰਚੁਅਲੀ ਸੰਬੋਧਨ ਕੀਤਾ ਹੈ। ਹੁਨਰ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨੌਜਵਾਨਾਂ ਦਾ ਹੁਨਰ ਵਿਕਾਸ ਇਕ ਸਵੈ-ਨਿਰਭਰ ਤੇ ਵਿਕਸਤ ਭਾਰਤ ਬਣਾਉਣ ਲਈ ਜ਼ਰੂਰੀ ਹੈ। ਉਨ੍ਹਾਂ 1962 ਵਿਚ ਸਥਾਪਿਤ ਸਰਕਾਰੀ ਆਈ. ਟੀ. ਆਈ. ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ 22 ਟਰੇਡਾਂ ਵਿਚ ਸਿਖਲਾਈ ਪ੍ਰਦਾਨ ਕਰਦੀ ਹੈ ਅਤੇ ਇਸ ਸਾਲ ਸਾਰੀਆਂ ਸੀਟਾਂ ’ਤੇ 100 ਫ਼ੀਸਦੀ ਦਾਖਲਾ ਦਿੱਤਾ ਗਿਆ ਹੈ। ਸੰਸਥਾ ਵਲੋਂ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਕੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਯਕੀਨੀ ਬਣਾਏ ਗਏ ਹਨ। ਇਸ ਮੌਕੇ ਹੋਣਹਾਰ ਸਿਖਿਆਰਥੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜਿਸ ਤਹਿਤ ਕੋਪਾ ਟਰੇਡ ਦੇ ਸੰਦੀਪ ਕੁਮਾਰ ਅਤੇ ਮੁਸਕਾਨ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਉਨ੍ਹਾਂ ਨੂੰ 5,100-5,100 ਰੁਪਏ ਦਾ ਇਨਾਮ ਦਿੱਤਾ ਗਿਆ। ਅਭੈ ਪ੍ਰਤਾਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਉਸ ਨੂੰ 3,100 ਰੁਪਏ ਦਾ ਇਨਾਮ ਪ੍ਰਾਪਤ ਹੋਇਆ। ਜਦਕਿ ਸਟੈਨੋ ਇੰਗਲਿਸ਼ ਟਰੇਡ ’ਚ ਰਾਧਿਕਾ ਅਤੇ ਕਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਉਨ੍ਹਾਂ ਨੂੰ 2,100-2,100 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਾਰਟੀਆਂ ਦੀ ਥਾਂ ਭਜਨ ਸੰਗੀਤ ਨਾਲ ਨਵੇਂ ਵਰ੍ਹੇ ਦਾ ਸਵਾਗਤ ਕਰੇਗਾ ਚੰਡੀਗੜ੍ਹ ਅਗਲੀ ਖ਼ਬਰ ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ
Ad Position 24