25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਾਰਟੀਆਂ ਦੀ ਥਾਂ ਭਜਨ ਸੰਗੀਤ ਨਾਲ ਨਵੇਂ ਵਰ੍ਹੇ ਦਾ ਸਵਾਗਤ ਕਰੇਗਾ ਚੰਡੀਗੜ੍ਹ

ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨਵੇਂ ਵਰ੍ਹੇ ਦੀ ਆਮਦ ਮੌਕੇ ਆਮ ਤੌਰ ’ਤੇ ਹੋਣ ਵਾਲੀਆਂ ਪਾਰਟੀਆਂ ਤੇ ਹੋਰ ਮਨੋਰੰਜਕ ਗਤੀਵਿਧੀਆਂ ਤੋਂ ਹਟ ਕੇ ਚੰਡੀਗੜ੍ਹ ’ਚ ਇਸ ਵਾਰ ਭਗਤੀ ਸੰਗੀਤ ਰਾਹੀਂ ਨਵੇਂ ਵਰ੍ਹੇ ਦਾ ਸਵਾਗਤ ਕਰਨ ਦੀ ਵਿਲੱਖਣ ਪਹਿਲ ਕੀਤੀ ਜਾ ਰਹੀ ਹੈ। ਸ਼ਹਿਰ ’ਚ ਪਹਿਲੀ ਵਾਰ ’ਭਜਨ ਕਲੱਬਿੰਗ ਕੰਸਰਟ’ ਕਰਵਾਇਆ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਭਾਰਤੀ ਸੱਭਿਆਚਾਰ, ਅਧਿਆਤਮਿਕਤਾ ਤੇ ਸਕਾਰਾਤਮਕ ਜੀਵਨ ਸ਼ੈਲੀ ਨਾਲ ਜੋੜਨਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨਵੇਂ ਵਰ੍ਹੇ ਦੀ ਆਮਦ ਮੌਕੇ ਆਮ ਤੌਰ ’ਤੇ ਹੋਣ ਵਾਲੀਆਂ ਪਾਰਟੀਆਂ ਤੇ ਹੋਰ ਮਨੋਰੰਜਕ ਗਤੀਵਿਧੀਆਂ ਤੋਂ ਹਟ ਕੇ ਚੰਡੀਗੜ੍ਹ ’ਚ ਇਸ ਵਾਰ ਭਗਤੀ ਸੰਗੀਤ ਰਾਹੀਂ ਨਵੇਂ ਵਰ੍ਹੇ ਦਾ ਸਵਾਗਤ ਕਰਨ ਦੀ ਵਿਲੱਖਣ ਪਹਿਲ ਕੀਤੀ ਜਾ ਰਹੀ ਹੈ। ਸ਼ਹਿਰ ’ਚ ਪਹਿਲੀ ਵਾਰ ’ਭਜਨ ਕਲੱਬਿੰਗ ਕੰਸਰਟ’ ਕਰਵਾਇਆ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਭਾਰਤੀ ਸੱਭਿਆਚਾਰ, ਅਧਿਆਤਮਿਕਤਾ ਤੇ ਸਕਾਰਾਤਮਕ ਜੀਵਨ ਸ਼ੈਲੀ ਨਾਲ ਜੋੜਨਾ ਹੈ। ਇਸ ਸਮਾਗਮ ’ਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੰਬੰਧੀ ਸਮਾਗਮ ਦੇ ਮੁੱਖ ਪ੍ਰੇਰਕ ਸੰਜੀਵ ਰਾਣਾ ਅਤੇ ਰਚਿਤ ਜੈਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਦਾ ਪਹਿਲਾ ਅਧਿਕਾਰਤ ਪੋਸਟਰ ਭੇਟ ਕੀਤਾ। ਇਸ ਮੌਕੇ ਰਾਜਪਾਲ ਨੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅਧਿਆਤਮਿਕਤਾ, ਭਗਤੀ ਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਸਮੇਂ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਇਹ ਸਮਾਗਮ ’7 en Z 1gainst 4rugs 3.0’ ਦੇ ਬੈਨਰ ਹੇਠ 31 ਦਸੰਬਰ, 2026 ਨੂੰ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿਖੇ ਕਰਵਾਇਆ ਜਾਵੇਗਾ। ਇਸ ਦੌਰਾਨ ਪ੍ਰਸਿੱਧ ਭਜਨ ਗਾਇਕ ਗਜੇਂਦਰ ਪ੍ਰਤਾਪ ਸਿੰਘ ਆਪਣੀ ਵਿਸ਼ੇਸ਼ ਲਾਈਵ ਪੇਸ਼ਕਾਰੀ ਦੇਣਗੇ। ‘ਭਜਨ ਕਲੱਬਿੰਗ - ਏ ਸਪਿਰਿਚੁਅਲ ਮਿਊਜ਼ੀਕਲ ਕੰਸਰਟ’ ਦੇ ਨਾਂਅ ਹੇਠ ਹੋਣ ਵਾਲਾ ਇਹ ਪ੍ਰੋਗਰਾਮ ਭਗਤੀ, ਸੰਗੀਤ, ਸੱਭਿਆਚਾਰ ਅਤੇ ਨੌਜਵਾਨਾਂ ਦੇ ਜੋਸ਼ ਦਾ ਸੁਮੇਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ-ਬੰਨੀ ਕੰਗ ਅਗਲੀ ਖ਼ਬਰ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਈ. ਟੀ. ਆਈ ਦੇ 498 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24