25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ-ਬੰਨੀ ਕੰਗ

ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਕਰਤਾਰਪੁਰ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜਿਸ ‘ਚ ਖੇਤਰ ਦੀਆਂ 32 ਟੀਮਾਂ ਵਲੋਂ ਭਾਗ ਲਿਆ। ਇਸ ਮੌਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 25-11-2026
ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਕਰਤਾਰਪੁਰ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜਿਸ ‘ਚ ਖੇਤਰ ਦੀਆਂ 32 ਟੀਮਾਂ ਵਲੋਂ ਭਾਗ ਲਿਆ। ਇਸ ਮੌਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਹੀ ਖਿਡਾਰੀ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਹੁੰਦਾ ਹੈ ਅਤੇ ਉਸ ‘ਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਲੱਬ ਦੇ ਨੁਮਾਇੰਦਿਆਂ ਨੂੰ ਮਾਲੀ ਮਦਦ ਵੀ ਭੇਟ ਕੀਤੀ। ਇਸ ਮੌਕੇ ਪਿੰਡ ਦੇ ਨੌਜਵਾਨਾਂ ਤੋਂ ਇਲਾਵਾ ਨਰਿੰਦਰ ਸਿੰਘ ਢਕੌਰਾਂ, ਅਮਰਿੰਦਰ ਸਿੰਘ ਕਰਤਾਰਪੁਰ, ਰੋਹਿਤ ਤੀੜਾ, ਬਲਦੇਵ ਸਿੰਘ ਸਰਪੰਚ, ਦਲਵੀਰ ਸਿੰਘ ਸਰਪੰਚ ਤੇ ਜਤਿੰਦਰ ਸਿੰਘ ਕਰਤਾਰਪੁਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਗੋਮਾਜਰਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਅਗਲੀ ਖ਼ਬਰ ਪਾਰਟੀਆਂ ਦੀ ਥਾਂ ਭਜਨ ਸੰਗੀਤ ਨਾਲ ਨਵੇਂ ਵਰ੍ਹੇ ਦਾ ਸਵਾਗਤ ਕਰੇਗਾ ਚੰਡੀਗੜ੍ਹ
Ad Position 24