25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਈ. ਡੀ. ਵਲੋਂ ਛਾਪੇਮਾਰੀ

ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਪਿੰਡ ਖੇੜਾ ਸਥਿਤ ਘਰ ਵਿਖੇ ਅੱਜ ਸਵੇਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਅਜੀਤ ਡੈਸਕ 26-11-2026
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਪਿੰਡ ਖੇੜਾ ਸਥਿਤ ਘਰ ਵਿਖੇ ਅੱਜ ਸਵੇਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਗਈ । ਈ. ਡੀ. ਦੀ ਟੀਮ ਵਲੋਂ ਦੁਪਹਿਰ ਕਰੀਬ 12.30 ਵਜੇ ਤੱਕ ਕਾਰਵਾਈ ਜਾਰੀ ਰਹੀ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਖੇੜਾ ਖ਼ਿਲਾਫ਼ ਕੁਝ ਸਾਲ ਪਹਿਲਾਂ ਐਫ. ਸੀ. ਆਈ. ਦੇ ਇਕ ਅਧਿਕਾਰੀ ਨਾਲ ਫੋਨ ਕਾਲ ਰਾਹੀਂ ਪੈਸਿਆਂ ਦੇ ਲੈਣ-ਦੇਣ ਨਾਲ ਸੰਬੰਧਿਤ ਮਾਮਲੇ ਵਿਚ ਮੁਕੱਦਮਾ ਦਰਜ ਹੋਇਆ ਸੀ, ਜਿਸ ਦੇ ਚਲਦਿਆਂ ਉਹ ਜੇਲ੍ਹ ਵਿਚ ਵੀ ਨਜ਼ਰਬੰਦ ਰਹੇ ਸਨ। ਇਸੇ ਮਾਮਲੇ ਦੇ ਸੰਬੰਧ ਵਿਚ ਅੱਜ ਈ. ਡੀ. ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਜਾਂਚ ਅਤੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਰਵਿੰਦਰ ਸਿੰਘ ਖੇੜਾ ਨੂੰ ਪੁੱਛਿਆ ਗਿਆ ਕਿ ਈ. ਡੀ. ਦੀ ਇਹ ਕਾਰਵਾਈ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ, ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਅਤੇ ਕਾਨੂੰਨ ਆਪਣੀ ਕਾਰਵਾਈ ਕਰ ਰਿਹਾ ਹੈ। ਈ. ਡੀ. ਦੀ ਕਾਰਵਾਈ ਦੌਰਾਨ ਰਵਿੰਦਰ ਸਿੰਘ ਖੇੜਾ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਵਰਕਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ ਅਗਲੀ ਖ਼ਬਰ . ਮੁਹਾਲੀ ’ਚ 18,750 ਪਊਏ ਨਾਜ਼ਾਇਜ਼ ਸ਼ਰਾਬ ਸਮੇਤ ਪਿੱਕਅੱਪ ਚਾਲਕ ਗ੍ਰਿਫ਼ਤਾਰ
Ad Position 24