ਅਧਿਕਾਰੀ ਮੁੱਖ ਮੰਤਰੀ ਦੀਆਂ ਐਲਾਨਾਂ ਨੂੰ ਪੂਰਾ ਕਰਨ ਵਿਚ ਤੇਜ਼ੀ ਲਿਆਉਣ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 25 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਕੀਤੇ ਗਏ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕਰਵਾਏ ਜਾਣ, ਤਾਂ ਜੋ ਜਨਤਾ ਨੂੰ ਇਨ੍ਹਾਂ ਦਾ ਢੁਕਵਾਂ ਲਾਭ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਚੰਡੀਗੜ੍ਹ, 25 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਕੀਤੇ ਗਏ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕਰਵਾਏ ਜਾਣ, ਤਾਂ ਜੋ ਜਨਤਾ ਨੂੰ ਇਨ੍ਹਾਂ ਦਾ ਢੁਕਵਾਂ ਲਾਭ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਦੇ ਐਲਾਨਾਂ ਦੇ ਅਮਲ ਅਤੇ ਪ੍ਰਗਤੀ ਸਬੰਧੀ ਕਰਵਾਈ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਅਤੇ ਖੇਡ ਮੰਤਰੀ ਗੌਰਵ ਗੌਤਮ ਸਮੇਤ ਕਈ ਵਿਧਾਇਕ ਮੌਜੂਦ ਰਹੇ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਲਾਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਅਤੇ ਵਿਧਾਇਕਾਂ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਮਹੱਤਵਪੂਰਨ ਹੈ। ਇਸੇ ਉਦੇਸ਼ ਨਾਲ ਵਿਧਾਇਕਾਂ ਦੇ ਨਾਲ ਐਲਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਪੈਡਿੰਗ ਵਿਕਾਸ ਕਾਰਜਾਂ ਦੀ ਅਸਲ ਸਥਿਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ।