ਸਿਹਤ ਮੁਲਾਜ਼ਮਾਂ ਦੀਆਂ ਪੱਗਾਂ ਰੋਲ ਕੇ ਸਰਕਾਰ ਨੇ ਪੰਜਾਬ ਦੀ ਇੱਜ਼ਤ ਨੂੰ ਠੇਸ ਪਹੁੰਚਾਈ - ਕੇਵਲ ਸਿੰਘ ਢਿੱਲੋਂ
ਸੰਗਰੂਰ ’ ਚ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਦੀ ਧੱਕਾ - ਮੁੱਕੀ , ਕਲੀਨਿਕ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸੰਗਰੂਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਪੈਰਾ-ਮੈਡੀਕਲ ਮੁਲਾਜ਼ਮਾਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ-ਮੁੱਕੀ ਅਤੇ ਪੱਗਾਂ ਲਾਹੁਣ ਦੀ ਘਟਨਾ ਦੀ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਇੱਜ਼ਤ ਅਤੇ ਮੁਲਾਜ਼ਮਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਉਣ ਵਾਲੀ ਹੈ।
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸੰਗਰੂਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਪੈਰਾ-ਮੈਡੀਕਲ ਮੁਲਾਜ਼ਮਾਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ-ਮੁੱਕੀ ਅਤੇ ਪੱਗਾਂ ਲਾਹੁਣ ਦੀ ਘਟਨਾ ਦੀ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਇੱਜ਼ਤ ਅਤੇ ਮੁਲਾਜ਼ਮਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਉਣ ਵਾਲੀ ਹੈ। ਢਿੱਲੋਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਕੋਠੀ ਤੋਂ ਕਰੀਬ 500 ਮੀਟਰ ਪਹਿਲਾਂ ਬੈਰੀਕੇਡ ਲਗਾ ਕੇ ਪ੍ਰਦਰਸ਼ਨ ਕਰ ਰਹੇ ਸਿਹਤ ਮੁਲਾਜ਼ਮਾਂ ਨੂੰ ਰੋਕਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿਹਤ ਮੁਲਾਜ਼ਮਾਂ ਦੀ ਮਿਹਨਤ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਸਰਕਾਰ ਦੇਸ਼ ਭਰ ’ਚ ਸਿਹਤ ਕ੍ਰਾਂਤੀ ਦੇ ਦਾਅਵੇ ਕਰਦੀ ਹੈ, ਅੱਜ ਉਨ੍ਹਾਂ ਨੂੰ ਹੀ ਆਪਣੇ ਹੱਕਾਂ ਲਈ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਭਰ ਦੇ ਸੈਂਕੜੇ ਆਮ ਆਦਮੀ ਕਲੀਨਿਕ ਬੰਦ ਪਏ ਹਨ, ਜਿਸ ਨਾਲ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਤੇ ਦਵਾਈਆਂ ਲੈਣ ਲਈ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ। ਸਰਕਾਰ ਨਾਲ ਕਈ ਗੇੜਾਂ ਦੀ ਗੱਲਬਾਤ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਦੇ ਹੱਥਾਂ ’ਚ ਮਰੀਜ਼ਾਂ ਦੀ ਨਬਜ਼ ਦੇਖਣ ਅਤੇ ਇਲਾਜ ਕਰਨ ਦਾ ਕੰਮ ਹੋਣਾ ਚਾਹੀਦਾ ਹੈ, ਉਹ ਅੱਜ ਭੁੱਖ ਹੜਤਾਲਾਂ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਢਿੱਲੋਂ ਨੇ ਮੁਲਾਜ਼ਮਾਂ ’ਤੇ ਪੁਲਿਸ ਜ਼ਬਰ ਨੂੰ ਸਰਕਾਰ ਦੀ ਅਸੰਵੇਦਨਸ਼ੀਲਤਾ ਕਰਾਰ ਦਿੱਤਾ। ਉਨ੍ਹਾਂ ਮੁਲਾਜ਼ਮ ਵਰਗ ਨੂੰ ਭਾਜਪਾ ਅਤੇ ਐਨ.ਡੀ.ਏ. ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।