26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਪਰਖਣ ਲਈ ਚੰਡੀਗੜ੍ਹ ‘ਚ 27 ਨੂੰ ਹੋਵੇਗਾ ਬਲੈਕਆਊਟ

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) - ਸ਼ਹਿਰ ਦੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਪਰਖਣ ਦੇ ਮਕਸਦ ਨਾਲ ਚੰਡੀਗੜ੍ਹ ਪ੍ਰਸ਼ਾਸਨ ਵਲੋਂ 27 ਨਵੰਬਰ ਨੂੰ ਸਿਵਲ ਡਿਫੈਂਸ ਦੀ ਮੌਕ ਡ੍ਰਿਲ ਕਰਵਾਈ ਜਾਵੇਗੀ, ਜਿਸ ਦੌਰਾਨ ਬਲੈਕਆਊਟ ਅਭਿਆਸ ਵੀ ਕੀਤਾ ਜਾਵੇਗਾ। ਇਹ ਅਭਿਆਸ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੌਰਾਨ ਸ਼ਹਿਰ ਦੇ 35 ਨਿਰਧਾਰਤ ਸਥਾਨਾਂ ‘ਤੇ ਹਵਾਈ ਹਮਲੇ ਦੀ ਚਿਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) - ਸ਼ਹਿਰ ਦੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਪਰਖਣ ਦੇ ਮਕਸਦ ਨਾਲ ਚੰਡੀਗੜ੍ਹ ਪ੍ਰਸ਼ਾਸਨ ਵਲੋਂ 27 ਨਵੰਬਰ ਨੂੰ ਸਿਵਲ ਡਿਫੈਂਸ ਦੀ ਮੌਕ ਡ੍ਰਿਲ ਕਰਵਾਈ ਜਾਵੇਗੀ, ਜਿਸ ਦੌਰਾਨ ਬਲੈਕਆਊਟ ਅਭਿਆਸ ਵੀ ਕੀਤਾ ਜਾਵੇਗਾ। ਇਹ ਅਭਿਆਸ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੌਰਾਨ ਸ਼ਹਿਰ ਦੇ 35 ਨਿਰਧਾਰਤ ਸਥਾਨਾਂ ‘ਤੇ ਹਵਾਈ ਹਮਲੇ ਦੀ ਚਿਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।ਪ੍ਰਸ਼ਾਸਨ ਵਲੋਂ ਜਾਰੀ ਜਾਣਕਾਰੀ ਅਨੁਸਾਰ ਮੌਕ ਡ੍ਰਿਲ ਦੀ ਸ਼ੁਰੂਆਤ 2 ਮਿੰਟ ਤੱਕ ਹਾਈ-ਲੋਅ ਪਿੱਚ ਵਾਲੇ ਸਾਇਰਨ ਨਾਲ ਹੋਵੇਗੀ, ਜਿਸ ਰਾਹੀਂ ਐਮਰਜੈਂਸੀ ਦੀ ਚਿਤਾਵਨੀ ਦੇਣ ਦਾ ਅਭਿਆਸ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਮਿੰਟ ਤੱਕ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਏਜੰਸੀਆਂ ਵਲੋਂ ਆਪਣੇ ਨਿਰਧਾਰਤ ਕਾਰਜ ਨਿਭਾਏ ਜਾਣਗੇ। ਇਸ ਦੌਰਾਨ ਸਾਰੇ ਵਿਭਾਗ ਐਮਰਜੈਂਸੀ ਨਾਲ ਨਜਿੱਠਣ ਲਈ ਤੈਅ ਕੀਤੀ ਗਈ ਮਿਆਰੀ ਕਾਰਜ ਪ੍ਰਣਾਲੀ (ਐੱਸ.ਓ.ਪੀ.) ਅਨੁਸਾਰ ਕਾਰਵਾਈ ਕਰਨਗੇ ਅਤੇ ਆਪਸੀ ਤਾਲਮੇਲ ਤੇ ਪ੍ਰਤੀਕਿਰਿਆ ਪ੍ਰਣਾਲੀ ਦੀ ਪਰਖ ਕੀਤੀ ਜਾਵੇਗੀ। ਮੌਕ ਡ੍ਰਿਲ ਦੇ ਮੁਕੰਮਲ ਹੋਣ ‘ਤੇ 2 ਮਿੰਟ ਤੱਕ ਹਾਈ-ਪਿੱਚ ਸਾਇਰਨ ਵਜਾਇਆ ਜਾਵੇਗਾ, ਜਿਸ ਰਾਹੀਂ ਅਭਿਆਸ ਦੇ ਖ਼ਤਮ ਹੋਣ ਦਾ ਸੰਕੇਤ ਦਿੱਤਾ ਜਾਵੇਗਾ। ਇਸ ਤਰ੍ਹਾਂ ਕੁੱਲ ਅਭਿਆਸ ਦੌਰਾਨ ਚਿਤਾਵਨੀ ਪ੍ਰਣਾਲੀ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਏਜੰਸੀਆਂ ਦੀ ਐਮਰਜੈਂਸੀ ਸਥਿਤੀ ਵਿਚ ਕਾਰਵਾਈ ਕਰਨ ਦੀ ਸਮਰੱਥਾ ਦਾ ਜਾਇਜ਼ਾ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਦੇ ਪਤੀ ’ਤੇ ਹਮਲੇ ਨੇ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ - ਵਿਨੀਤ ਜੋਸ਼ੀ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ 54 ਤੇ ਪੁੱਡਾ ਵਿਚ ਦੋ ਨਵੇਂ ਉਮੀਦਵਾਰ ਨਿਯੁਕਤ
Ad Position 24