26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਗੱਠਜੋੜ ਵਚਨਬੱਧ- ਨਰਿੰਦਰ ਸਿੰਘ ਰਾਣਾ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)- ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਦਾ ਸੰਚਾਰ ਕਰੇਗਾ, ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ, ਸੁਰੱਖਿਅਤ, ਨਸ਼ਾ-ਮੁਕਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਦਲ ਦਾ ਇਹ ਗੱਠਜੋੜ ਇਕ ਨਵੀਂ ਉਮੀਦ ਲੈ ਕੇ ਆਇਆ ਹੈ। ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਬੇਅਮਨੀ ਤੋਂ ਬਚਾਉਣ ਲਈ ਲੋਕਾਂ ਨੂੰ ਇਕ ਮਜ਼ਬੂਤ ਵਿਕਲਪ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਮੁੜ ਅੱਗੇ ਲਿਜਾਇਆ ਜਾ ਸਕੇ।

Ad Position 21
No active advertisement
ਭਾਜਪਾ ਆਗੂ ਨਰਿੰਦਰ ਸਿੰਘ ਰਾਣਾ 26-11-2026
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)- ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਦਾ ਸੰਚਾਰ ਕਰੇਗਾ, ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ, ਸੁਰੱਖਿਅਤ, ਨਸ਼ਾ-ਮੁਕਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਦਲ ਦਾ ਇਹ ਗੱਠਜੋੜ ਇਕ ਨਵੀਂ ਉਮੀਦ ਲੈ ਕੇ ਆਇਆ ਹੈ। ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਬੇਅਮਨੀ ਤੋਂ ਬਚਾਉਣ ਲਈ ਲੋਕਾਂ ਨੂੰ ਇਕ ਮਜ਼ਬੂਤ ਵਿਕਲਪ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਮੁੜ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਦੋਵੇਂ ਰਵਾਇਤੀ ਸਿਆਸੀ ਧਿਰਾਂ ਦਾ ਇਕੱਠੇ ਹੋਣਾ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਦੋਵੇ ਸਰਕਾਰ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦਾ ਸੰਕਲਪ ਹੈ। ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇਕ ਇਤਿਹਾਸਕ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ’ਤੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24