26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ’ਚ ਹਫ਼ਤਾ ਭਰ ਮੀਂਹ ਨਹੀਂ, ਪਰ ਸੰਘਣੀ ਧੁੰਦ ਦੀ ਚਿਤਾਵਨੀ

ਚੰਡੀਗੜ੍ਹ, 25 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅਗਲੇ ਸੱਤ ਦਿਨਾਂ ਵਿਚ ਮੀਂਹ ਨਾ ਪੈਣ ਅਤੇ ਮੌਸਮ ਖ਼ੁਸ਼ਕ ਤੇ ਠੰਢਾ ਰਹਿਣ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਜਦੋਂ ਕਿ ਸੂਬੇ ਦੇ ਪਹਾੜੀ ਅਤੇ ਸਰਹੱਦੀ ਜ਼ਿਲ੍ਹਿਆਂ ਵਿਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅਗਲੇ ਸੱਤ ਦਿਨਾਂ ਵਿਚ ਮੀਂਹ ਨਾ ਪੈਣ ਅਤੇ ਮੌਸਮ ਖ਼ੁਸ਼ਕ ਤੇ ਠੰਢਾ ਰਹਿਣ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਜਦੋਂ ਕਿ ਸੂਬੇ ਦੇ ਪਹਾੜੀ ਅਤੇ ਸਰਹੱਦੀ ਜ਼ਿਲ੍ਹਿਆਂ ਵਿਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਨਵੰਬਰ ਦੇ ਅੰਤ ਤੱਕ ਮੌਸਮ ਖ਼ੁਸ਼ਕ ਅਤੇ ਸਾਫ਼ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ ਘੱਟ ਤਾਪਮਾਨ ਵਿਚ ਕੋਈ ਕਮੀ ਵੀ ਨਹੀਂ ਹੋਵੇਗੀ ਅਤੇ ਰਾਤ ਦਾ ਤਾਪਮਾਨ 9 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਵਿਭਾਗ ਦਾ ਕਹਿਣਾ ਹੈ ਕਿ 28 ਨਵੰਬਰ ਤੱਕ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਰਾਤ ਨੂੰ ਅਤੇ ਸਵੇਰ ਸਮੇਂ ਸੰਘਣੀ ਧੁੰਦ ਪਵੇਗੀ। ਸੰਘਣੀ ਧੁੰਦ ਪੈਣ ਵਾਲੇ ਜ਼ਿਲ੍ਹਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਤਰਨਤਾਰਨ, ਲੁਧਿਆਣਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨਵਾਂ ਸ਼ਹਿਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਸ਼ਾਮਲ ਹਨ। ਬੁੱਧਵਾਰ ਨੂੰ ਪੰਜਾਬ ਦੇ ਤਾਪਮਾਨ ਵਿਚ ਹਲਕੀ ਕਮੀ ਆਈ ਹੈ ਅਤੇ ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਰਾਤ ਦਾ ਘੱਟੋ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਰਿਹਾ। ਹੋਰਨਾਂ ਪ੍ਰਮੁੱਖ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਅੰਮ੍ਰਿਤਸਰ ’ਚ 25.6 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ’ਚ 26.8 ਡਿਗਰੀ, ਹੁਸ਼ਿਆਰਪੁਰ ’ਚ 25.8 ਡਿਗਰੀ ਅਤੇ ਐਸ.ਏ.ਐਸ ਨਗਰ ’ਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਖਰੜ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਦੇਰ ਰਾਤ ਤੱਕ ਧਰਨਾ ਜਾਰੀ
Ad Position 24