26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖਾਲਸਾ ਸਕੂਲ ਖਰੜ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਾ ਭਾਈ ਤਰਸੇਮ ਸਿੰਘ ਖਰੜ ਵਲੋਂ ਕੀਰਤਨ ਅਤੇ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਾ ਭਾਈ ਤਰਸੇਮ ਸਿੰਘ ਖਰੜ ਵਲੋਂ ਕੀਰਤਨ ਅਤੇ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ। ਭਾਈ ਸੁਖਵਿੰਦਰ ਸਿੰਘ ਤਿਊੜ ਕਵੀਸ਼ਰੀ ਜਥਾ ਵਲੋਂ ਕਵੀਸ਼ਰੀ ਰਾਹੀਂ ਹਾਜ਼ਰੀ ਲਗਵਾਈ ਗਈ। ਭਾਈ ਗੁਰਦੇਵ ਸਿੰਘ ਕੋਮਲ ਚਮਕੌਰ ਸਾਹਿਬ ਗੋਲਡ ਮੈਡਲਿਸਟ ਵਲੋਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਇਤਿਹਾਸ ਸੁਣਾਇਆ। ਦੀ ਅੰਬਾਲਾ ਬੋਰਡ ਆਫ ਐਜੈਕਸ਼ਨ ਦੇ ਜਨਰਲ ਮੈਨੇਜ਼ਰ ਹਰਬੰਸ ਸਿੰਘ ਕੰਧੋਲਾ, ਸਾਬਕਾ ਐਸ. ਜੀ. ਪੀ. ਸੀ. ਮੈਂਬਰ ਭਜਨ ਸਿੰਘ ਸ਼ੇਰਗਿੱਲ, ਸਾਬਕਾ ਪ੍ਰਿੰਸੀਪਲ ਅਵਤਾਰ ਸਿੰਘ ਗਿੱਲ, ਹਾਕਮ ਸਿੰਘ ਨੇ ਸਟੇਜ਼ ਸਕੱਤਰ ਦੀ ਜਿੰਮੇਵਾਰੀ ਨਿਭਾਉਦੇ ਹੋਏ ਆਪਣੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ, ਸਕੂਲ ਦੇ ਪ੍ਰਿੰਸੀਪਲ ਜਸਬੀਰ ਸਿੰਘ ਧਨੋਆ ਸਮਾਗਮ ਲਈ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਸ਼ਹਿਰ ਨਿਵਾਸੀਆਂ, ਸੰਗਤਾਂ, ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਹਰ ਸਾਲ ਇਸ ਸਮਾਗਮ ਵਿਚ ਵੱਡੇ ਪੱਧਰ ਤੇ ਪੁੱਜ ਕੇ ਸੇਵਾ ਕੀਤੀ ਜਾਂਦੀ ਹੈ। ਇਸ ਮੌਕੇ ਦਲਜੀਤ ਸਿੰਘ, ਕਮਲ ਕਿਸ਼ੋਰ ਸ਼ਰਮਾ, ਪ੍ਰਿੰ. ਜਤਿੰਦਰ ਗੁਪਤਾ, ਤਰਨਦੀਪ ਸ਼ਰਮਾ, ਪਰਮਜੀਤ ਸਿੰਘ ਪੰਮੀ, ਕਮਲਜੀਤ ਸਿੰਘ ਲੌਂਗੀਆ, ਕੁਲਦੀਪ ਸਿੰਘ ਹੀਰਾ, ਕਮਲਦੀਪ ਸਿੰਘ ਟਿਵਾਣਾ, ਜੁਝਾਰ ਸਿੰਘ ਲੌਂਗੀਆਂ, ਸੁਰਜੀਤ ਸਿੰਘ ਟੋਨੀ, ਪ੍ਰਕਾਸ਼ ਸਿੰਘ ਚੀਮਾ, ਗੁਰਮੁੱਖ ਸਿੰਘ, ਜੋਰਾ ਸਿੰਘ ਭੁੱਲਰ, ਹਰਪ੍ਰੀਤ ਸਿੰਘ ਹੈਪੀ, ਰੁਪਿੰਦਰ ਕੌਰ, ਕਮਲਜੀਤ ਕੋਰ, ਗੁਰਮੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਲਖਵਿੰਦਰ ਕੌਰ , ਚਰਨਜੀਤ ਕੌਰ ਸਮੇਤ ਸਕੂਲ ਦੇ ਸਮੂਹ ਵਿਦਿਆਰਥੀ, ਸਾਬਕਾ ਵਿਦਿਆਰਥੀ, ਸਟਾਫ ਮੈਂਬਰ, ਸ਼ਰਧਾਲੂ, ਸੰਗਤਾਂ ਅਤੇ ਦਾਨੀ ਸੱਜਣਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਗੁਰਸਾਰ ਕੌਰ ਨੇ ਰਾਜ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ’ਚ ਹਫ਼ਤਾ ਭਰ ਮੀਂਹ ਨਹੀਂ, ਪਰ ਸੰਘਣੀ ਧੁੰਦ ਦੀ ਚਿਤਾਵਨੀ
Ad Position 24