26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਤਵਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਗੁਰਸਾਰ ਕੌਰ ਨੇ ਰਾਜ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦੀ ਨੌਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਗੁਰਸਾਰ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜਨ-4) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਸਾਰ ਕੌਰ ਨੇ 4 x100 ਮੀਟਰ ਰੀਲੇਅ ਦੌੜ ਵਿਚ ਸੋਨ ਤਗਮਾ ਅਤੇ 400 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ ।

Ad Position 21
No active advertisement
ਅਜੀਤ ਡੈਸਕ 26-11-2026
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦੀ ਨੌਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਗੁਰਸਾਰ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜਨ-4) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਸਾਰ ਕੌਰ ਨੇ 4 x100 ਮੀਟਰ ਰੀਲੇਅ ਦੌੜ ਵਿਚ ਸੋਨ ਤਗਮਾ ਅਤੇ 400 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ । ਇਸ ਮੌਕੇ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਅਤੇ ਸਕੂਲਾਂ ਦੇ ਡਾਇਰੈਕਟਰ ਇੰਜੀਨੀਅਰ ਜਸਵੰਤ ਸਿੰਘ ਨੇ ਗੁਰਸਾਰ ਕੌਰ ਦੀ ਇਸ ਪ੍ਰਾਪਤੀ ’ਤੇ ਉਸ ਦੀ ਪ੍ਰਸ਼ੰਸਾ ਕੀਤੀ। ਸਕੂਲ ਦੀ ਪ੍ਰਿੰ. ਮੈਡਮ ਰਿਤੂ ਓਬਰਾਏ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਸਾਰ ਕੌਰ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆ ਵੈਲੀ ਸਕੂਲ ਖਰੜ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਖਾਲਸਾ ਸਕੂਲ ਖਰੜ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24