26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਢਕੌਲੀ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਰਾਹ ਹੋਇਆ ਪੱਧਰਾ ਜਲਦ ਲੱਗੇਗਾ ਟੈਂਡਰ- ਵਿਧਾਇਕ ਰੰਧਾਵਾ

ਜ਼ੀਰਕਪੁਰ, 25 ਨਵੰਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਢਕੌਲੀ ਵਿਖੇ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਹਸਪਤਾਲ ਦੀ ਕਾਰਗੁਜ਼ਾਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਜ਼ੀਰਕਪੁਰ, 25 ਨਵੰਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਢਕੌਲੀ ਵਿਖੇ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਹਸਪਤਾਲ ਦੀ ਕਾਰਗੁਜ਼ਾਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਅਪਗ੍ਰੇਡ ਕਰਨ ਸਬੰਧੀ ਸੀ। ਇਸ ਪ੍ਰਾਜੈਕਟ ਤਹਿਤ ਪੀ. ਡਬਲਯੂ. ਡੀ. ਵਲੋਂ ਹਸਪਤਾਲ ਦੀ ਦੂਜੀ ਮੰਜ਼ਿਲ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਦੇ ਨਕਸ਼ੇ ਮਨਜ਼ੂਰ ਹੋ ਚੁੱਕੇ ਹਨ ਅਤੇ ਜਲਦ ਹੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਵੀਂ ਮੰਜ਼ਿਲ ‘ਚ ਮਾਡਿਊਲਰ ਅਪਰੇਸ਼ਨ ਥੀਏਟਰ, ਮਰੀਜ਼ਾਂ ਲਈ ਵੱਖ-ਵੱਖ ਓ. ਪੀ. ਡੀ. ਕਮਰੇ, ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੇ ਠਹਿਰਨ ਲਈ ਰਹਿਣ-ਬਸੇਰੇ ਅਤੇ ਡਾਕਟਰਾਂ ਲਈ ਕਮਰੇ ਬਣਾਏ ਜਾਣਗੇ। ਇਸ ਨਾਲ ਹਸਪਤਾਲ ਦੀ ਸਿਹਤ ਸੇਵਾਵਾਂ ਵਿਚ ਵੱਡਾ ਸੁਧਾਰ ਹੋਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਹੋਰ ਬਿਹਤਰ ਤੇ ਸੁਵਿਧਾਜਨਕ ਇਲਾਜ ਮਿਲ ਸਕੇਗਾ। ਉਨ੍ਹਾਂ ਆਖਿਆ ਕਿ ਨਗਰ ਕੌਂਸਲ ਵਲੋਂ ਪਾਰਕਿੰਗ ‘ਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਖਾਲੀ ਪਈ ਸਰਜਨ ਦੀ ਅਸਾਮੀ ਭਰਨ ਲਈ ਵੀ ਹਾਮੀ ਭਰੀ ਅਤੇ ਬਿਜਲੀ ਦੀ ਹੌਟਲਾਈਨ ਸਹੂਲਤ ਮੁਹੱਈਆ ਕਰਵਾਉਣ ਲਈ ਬਿਜਲੀ ਵਿਭਾਗ ਨੂੰ ਜਲਦ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਆਧੁਨਿਕ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਆਧੁਨਿਕ ਮੈਡੀਕਲ ਸਹੂਲਤਾਂ ਦਾ ਵਿਸਥਾਰ ਤੇ ਲੋੜੀਂਦੇ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਮੌਕੇ ਐਸ. ਐਮ. ਓ. ਡਾ. ਗਗਨਦੀਪ ਸ਼ੇਰਗਿੱਲ, ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਤੇ ਹਸਪਤਾਲ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 34ਵਾਂ ਯਾਦਗਾਰੀ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਨੂੰ ਵਿਕਾਸ ਦੀ ਸਹੀ ਰਾਹ ’ਤੇ ਲੈ ਕੇ ਜਾਵੇਗਾ- ਗੁਰਦਰਸ਼ਨ ਸਿੰਘ ਸੈਣੀ ‘ ਆਪ ’ ਸਰਕਾਰ ਨੇ...
Ad Position 24