25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਰਾਜਪਾਲ ਜੀ. ਸੀ. ਕਟਾਰੀਆ ਰੋਜ਼ਾ ਐੱਫ. ਏ. ਪੀ. ਨੈਸ਼ਨਲ ਐਵਾਰਡਜ਼ 2026 ਦਾ ਕਰਨਗੇ ਉਦਘਾਟਨ 1,500 ਤੋਂ ਵੱਧ ਚੁਣੇ ਹੋਏ ਸਕੂਲਾਂ , ਅਧਿਆਪਕਾਂ , ਪ੍ਰਿੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਕੀਤਾ ਜਾਵੇਗਾ ਸਨਮਾਨਿਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 26-11-2026
ਐੱਸ. ਏ. ਐੱਸ. ਨਗਰ, 25 ਨਵੰਬਰ (ਪ੍ਰੋ. ਅਵਤਾਰ ਸਿੰਘ)- ਦੇਸ਼ ਵਿਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿਚ ਮਿਆਰ ਉੱਚਾ ਚੁੱਕਣ ਲਈ ਨਿੱਜੀ ਸਕੂਲਾਂ ਵਲੋਂ ਪਾਏ ਜਾ ਰਹੇ ਅਹਿਮ ਯੋਗਦਾਨ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ 6 ਵੇਂ ਐਡੀਸ਼ਨ ਦੇ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦੌਰਾਨ ਦੇਸ਼ ਭਰ ਦੇ 1157 ਸਕੂਲਾਂ ਨਾਲ ਸੰਬੰਧਿਤ 1,525 ਤੋਂ ਵੱਧ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਭਾਰਤ ਵਿਚ ਸਕੂਲੀ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਨੂੰ ਸਨਮਾਨਿਤ ਕਰਨ ਵਾਲੇ ਸਭ ਤੋਂ ਵੱਡੇ ਐਵਾਰਡ ਸਮਾਗਮ ਵਜੋਂ ਜਾਣੇ ਜਾਂਦੇ ਇਹ ਐਵਾਰਡ 28 ਅਤੇ 29 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਜਾਣਗੇ। ਐੱਫ. ਏ. ਪੀ. ਦੇ ਕੌਮੀ ਐਵਾਰਡਜ਼ 2026 ਬਾਰੇ ਜਾਣਕਾਰੀ ਸਾਂਝੀ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ. ਟੀ.) ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਐੱਫ. ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਉਦਘਾਟਨ ਕਰਨਗੇ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਨਾਰਦਰਨ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਦੀਪੇਂਦਰ ਸਿੰਘ ਹੁੱਡਾ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਵਧਾਉਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਐੱਸ. ਐੱਸ. ਸਹਿਗਲ ਸਮੇਤ ਹੋਰ ਪਤਵੰਤੇ ਵੀ ਸਮਾਗਮ ਵਿਚ ਸ਼ਿਰਕਤ ਕਰਨਗੇ। ਡਾ. ਧੂਰੀ ਨੇ ਕਿਹਾ ਕਿ ਦੋ ਰੋਜ਼ਾ ਐਵਾਰਡ ਸਮਾਰੋਹ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਕੇਰਲ, ਓਡੀਸ਼ਾ, ਰਾਜਸਥਾਨ, ਉੱਤਰ ਪ੍ਰਦੇਸ਼, ਚੰਡੀਗੜ੍ਹ, ਅਸਾਮ, ਬਿਹਾਰ, ਝਾਰਖੰਡ, ਸਿੱਕਮ, ਉੱਤਰਾਖੰਡ, ਪੱਛਮੀ ਬੰਗਾਲ ਅਤੇ ਨਾਗਾਲੈਂਡ ਸਮੇਤ 19 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ. ਟੀ.) ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ।
Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਛੇ ਦਿਨਾ ਏ. ਆਈ. ਸੀ. ਟੀ. ਈ. ਅਟੱਲ ਸਪਾਂਸਰਡ ਐਫ. ਡੀ. ਪੀ. ਦਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਵੋਟ ਚੋਰੀ ਮਾਮਲੇ ’ ਤੇ ਕਰ ਰਹੀ ਲੋਕਾਂ ਨੂੰ ਜਾਗਰੂਕ - ਅਸ਼ੋਕ ਤੰਵਰ ਅੱਜ ਅੰਮ੍ਰਿਤਸਰ ’ ਚ ਹੋਵੇਗੀ ਸੰਵਿ...
Ad Position 24