ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ ਵਿਚ ਵਿਕਾਸ, ਖੁਸ਼ਹਾਲੀ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ- ਐਨ. ਕੇ. ਵਰਮਾ
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਇੰਚਾਰਜ ਐਡਵੋਕੇਟ ਐਨ. ਕੇ.
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਇੰਚਾਰਜ ਐਡਵੋਕੇਟ ਐਨ. ਕੇ. ਵਰਮਾ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਮੁੜ ਇਕਜੁੱਟ ਹੋਣਾ ਪੰਜਾਬ ਲਈ ਖੁਸ਼ੀ ਅਤੇ ਉਮੀਦ ਦੀ ਗੱਲ ਹੈ। ਮੌਜੂਦਾ ਹਾਲਾਤਾਂ ਵਿਚ ਸੂਬੇ ਨੂੰ ਇਕ ਮਜ਼ਬੂਤ ਅਤੇ ਸਥਿਰ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਚੁਣੌਤੀਆਂ ਵਿਚੋਂ ਬਾਹਰ ਕੱਢ ਸਕੇ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨੂੰ ਆਪਸੀ ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਬਣਨਾ ਚਾਹੀਦਾ ਹੈ। ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਲਈ ਰੁਜ਼ਗਾਰ, ਵਪਾਰੀਆਂ ਦੀ ਸੁਰੱਖਿਆ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਇਸ ਦੀਆਂ ਮੁੱਖ ਤਰਜੀਹਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਅਤੇ ਅਕਾਲੀ ਦਲ ਦਾ ਇਹ ਗਠਜੋੜ ਪੰਜਾਬ ਵਿਚ ਵਿਕਾਸ, ਸਿਆਸੀ ਸਥਿਰਤਾ ਅਤੇ ਖੁਸ਼ਹਾਲੀ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ। ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ, ਰੁਜ਼ਗਾਰ ਯੁਕਤ ਅਤੇ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣਾ ਹੀ ਇਸ ਸਕਾਰਾਤਮਕ ਪਹਿਲ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।