25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਸਪਾ ਅੱਜ ਫਿਲੌਰ ਵਿਖੇ ਕਰੇਗੀ ਪੰਜਾਬ ਸੰਭਾਲੋ ਰੈਲੀ-ਛੜਬੜ

ਲਾਲੜੂ, 25 ਨਵੰਬਰ (ਰਾਜਬੀਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਵਿੱਢੀ ਗਈ ਪੰਜਾਬ ਸੰਭਾਲੋ ਮੁਹਿੰਮ ਤਹਿਤ 26 ਨਵੰਬਰ ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ਮੌਕੇ ਵੱਡੀ ਰੈਲੀ ਕੀਤੀ ਜਾ ਰਹੀ ਹੈ ਜੋ ਕਿ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੀ ਜਿੱਤ ਦਾ ਮੁੱਢ ਬੰਨੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਲਾਲੜੂ, 25 ਨਵੰਬਰ (ਰਾਜਬੀਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਵਿੱਢੀ ਗਈ ਪੰਜਾਬ ਸੰਭਾਲੋ ਮੁਹਿੰਮ ਤਹਿਤ 26 ਨਵੰਬਰ ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ਮੌਕੇ ਵੱਡੀ ਰੈਲੀ ਕੀਤੀ ਜਾ ਰਹੀ ਹੈ ਜੋ ਕਿ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੀ ਜਿੱਤ ਦਾ ਮੁੱਢ ਬੰਨੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 26 ਨਵੰਬਰ ਦਾ ਦਿਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਵਲੋਂ ਦਿੱਤੇ ਗਏ ਸੰਵਿਧਾਨ ਨੂੰ ਸਮਰਪਿਤ ਹੈ। ਇਸ ਇਤਿਹਾਸਿਕ ਦਿਹਾੜੇ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਫਿਲੌਰ ਵਿਖੇ ਹੋਣ ਵਾਲੀ ਰੈਲੀ ਵਿਚ ਬਸਪਾ ਦੇ ਕੌਮੀ ਕਨਵੀਨਰ ਆਕਾਸ਼ ਆਨੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਬਸਪਾ ਆਗੂ ਨੇ ਕਿਹਾ ਕਿ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਲੋਕਾਂ ਦੀ ਆਵਾਜ਼ ਬਣ ਚੁੱਕੀ ਹੈ, ਜਿਸ ਨੂੰ ਸੂਬੇ ਦੇ ਹਰ ਵਰਗ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਮਾਸਟਰ ਸੁਰਿਦਰ ਸਿੰਘ, ਚਰਨਜੀਤ ਸਿੰਘ ਦੇਵੀਨਗਰ, ਰਾਜ ਕੁਮਾਰ ਝਰਮੜੀ, ਹਰਬੰਸ ਸਿਘ ਲਾਲੜੂ ,ਮਾਸਟਰ ਸ਼ੇਰ ਸਿੰਘ, ਗੁਰਮੀਤ ਸਿੰਘ ਜੌਲੀ, ਜਸਵਿੰਦਰ ਸਿੰਘ ਰਾਣੀਮਜਰਾ, ਕੁਲਵੀਰ ਸਿੰਘ ਮੀਰਪੁਰਾ, ਬਨਾਰਸੀ ਧੀਰੇਮਜਰਾ, ਪਲਵਿੰਦਰ ਸਿੰਘ ਬੜਾਣਾ, ਕੁਲਵੰਤ ਸਿਘ ਲਾਲੜੂ, ਸੁਖਾ ਜਾਸਤਨਾ, ਬਿੰਨੀ ਲਾਲੜੂ, ਨਰਿੰਦਰ ਸਿੰਘ ਤੇ ਗੁਰਮੀਤ ਸਿੰਘ ਮੁਕੰਦਪੁਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ‘ਸੀ.ਐਲ.ਐੱਫ ਲਿਟਰਾਟੀ-2026’ ’ਚ 5-6 ਦਸੰਬਰ ਨੂੰ ਜੁੜਨਗੀਆਂ ਨਾਮਵਰ ਸਾਹਿਤਕ ਸ਼ਖ਼ਸੀਅਤਾਂ ਅਤੇ ਤਜਰਬੇਕਾਰ ਵਿ... ਅਗਲੀ ਖ਼ਬਰ ਜੇ. ਬੀ. ਫਿਟਨੈੱਸ ਜਿਮ ਵਲੋਂ ਖੂਨਦਾਨ ਕੈਂਪ ਲਗਾਇਆ
Ad Position 24