26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ : ਪੰਜਾਬ ਪੁਲਿਸ ਵਲੋਂ 505 ਥਾਈਂ ਛਾਪੇਮਾਰੀ, 158 ਕਾਬੂ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 505 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 310ਵੇਂ ਦਿਨ, ਪੁਲਿਸ ਟੀਮਾਂ ਨੇ 158 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86,864 ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 27-11-2026
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 505 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 310ਵੇਂ ਦਿਨ, ਪੁਲਿਸ ਟੀਮਾਂ ਨੇ 158 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86,864 ਹੋ ਗਈ ਹੈ। ਇਸ ਤੋਂ ਇਲਾਵਾ 194 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 635ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.4 ਕਿਲੋਗ੍ਰਾਮ ਹੈਰੋਇਨ, 7 ਕਿਲੋ ਭੁੱਕੀ, 491 ਨਸ਼ੀਲੀਆਂ ਗੋਲੀਆਂ ਤੇ 1650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 635 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,448 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਰਾਸ਼ਟਰੀ ਸ਼ਿਲਪ ਮੇਲੇ ਦਾ ਹੋਵੇਗਾ ਆਗ਼ਾਜ਼ ਅੱਜ ਅਗਲੀ ਖ਼ਬਰ ਵਟਸਐਪ ’ਤੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਬਣ ਕੇ 1.96 ਕਰੋੜ ਦੀ ਠੱਗੀ, ਹੋਰ ਮੁਲਜ਼ਮ ਗ੍ਰਿਫ਼ਤਾਰ
Ad Position 24