26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ’ਤੇ ਭਾਜਪਾ ਤੇ ਚੋਣ ਕਮਿਸ਼ਨ ਨੇ ਮਿਲ ਕੇ ਚੰਡੀਗੜ੍ਹ ਵਿਚ ਲੋਕਤੰਤਰ ਦੀ ਹੱਤਿਆ ਦੀ ਸਾਜਿਸ਼ ਰਚੀ-ਵਿਜੇ ਪਾਲ ਸਿੰਘ

ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਸੰਵਿਧਾਨ ਦਿਵਸ ਤੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਏ ਗਏ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਰਾਹੀਂ ਐਸ.

Ad Position 21
No active advertisement
ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇ ਪਾਲ ਸਿੰਘ ਪੱਤਰਕਾਰ ਸੰਮੇਲਨ ਦੌਰਾਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਦੀਪਾ ਦੂਬੇ, ਕੁਲਦੀਪ ਕੁਮਾਰ ਟੀਟਾ, ਦੇਸ ਰਾਜ ਸਨਵਾਰ, ਪੀ. ਪੀ. ਘਈ ਤੇ ਹੋਰ। ਤਸਵੀਰ : ਰਾਕੇਸ਼ ਸ਼ਾਹ 27-11-2026
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਸੰਵਿਧਾਨ ਦਿਵਸ ਤੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਏ ਗਏ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਰਾਹੀਂ ਐਸ. ਸੀ. ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਲੋਕਤੰਤਰਿਕ ਤੇ ਸਿਆਸੀ ਅਧਿਕਾਰਾਂ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ ਨੇ ਕਿਹਾ ਕਿ ਬੀਤੀ ਸ਼ਾਮ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਐਸ. ਸੀ. ਰਾਖਵੀਆਂ ਸੀਟਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਚੰਡੀਗੜ੍ਹ ਤੋਂ ਜਾਰੀ ਐਸ. ਸੀ. ਸਰਟੀਫਿਕੇਟ ਲਾਜ਼ਮੀ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਤਿੰਨ-ਤਿੰਨ ਪੀੜ੍ਹੀਆਂ ਤੋਂ ਪਰਿਵਾਰ ਰਹਿ ਰਹੇ ਹਨ। ਉਨ੍ਹਾਂ ਦੇ ਬੱਚੇ ਇਥੇ ਹੀ ਪੈਦਾ ਹੋਏ, ਪੜ੍ਹੇ-ਲਿਖੇ ਤੇ ਵੱਡੇ ਹੋਏ ਹਨ। ਅਜਿਹੇ ਪਰਿਵਾਰਾਂ ਦੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਿਰਫ਼ ਇਸ ਆਧਾਰ ’ਤੇ ਚੋਣ ਲੜਨ ਦੇ ਅਧਿਕਾਰ ਤੋਂ ਵਾਂਝਾ ਕਰਨਾ ਕਿ ਉਨ੍ਹਾਂ ਦੀਆਂ ਜੜ੍ਹਾਂ ਪੰਜਾਬ, ਹਰਿਆਣਾ ਜਾਂ ਉੱਤਰ ਪ੍ਰਦੇਸ਼ ਨਾਲ ਜੁੜੀਆਂ ਹਨ, ਬੇਇਨਸਾਫ਼ੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਚੋਣਾਂ ਦੀ ਪ੍ਰਕਿਰਿਆ ਕਈ ਮਹੀਨਿਆਂ ਤੋਂ ਚੱਲ ਰਹੀ ਸੀ ਤਾਂ ਨਾਮਜ਼ਦਗੀਆਂ ਤੋਂ ਠੀਕ ਪਹਿਲਾਂ ਅਜਿਹੀਆਂ ਹਦਾਇਤਾਂ ਜਾਰੀ ਕਰਨ ਦੀ ਕੀ ਲੋੜ ਸੀ? ਭਾਜਪਾ ਨੂੰ ਆਪਣਾ ਸਿਆਸੀ ਆਧਾਰ ਖਿਸਕਦਾ ਨਜ਼ਰ ਆ ਰਿਹਾ ਹੈ, ਇਸ ਲਈ ਉਹ ਗ਼ਰੀਬਾਂ ਅਤੇ ਦਲਿਤਾਂ ਦੀ ਸਿਆਸੀ ਭਾਗੀਦਾਰੀ ਨੂੰ ਰੋਕਣ ਲਈ ਨਵੇਂ ਹੱਥਕੰਡੇ ਅਪਣਾ ਰਹੀ ਹੈ। ਚੰਡੀਗੜ੍ਹ ਆਮ ਆਦਮੀ ਪਾਰਟੀ ਦੀ ਮੀਤ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਜਾਂ ਹੋਰ ਸੂਬਿਆਂ ਤੋਂ ਵਿਆਹ ਕਰਵਾ ਕੇ ਚੰਡੀਗੜ੍ਹ ਆਈਆਂ ਮਹਿਲਾਵਾਂ ਕੋਲ ਉਨ੍ਹਾਂ ਦੇ ਮਾਇਕੇ ਵਾਲੇ ਸੂਬੇ ਵਲੋਂ ਜਾਰੀ ਐਸ. ਸੀ. ਸਰਟੀਫਿਕੇਟ ਹਨ। ਕੀ ਸਿਰਫ਼ ਇਸ ਆਧਾਰ ’ਤੇ ਉਨ੍ਹਾਂ ਨੂੰ ਚੋਣ ਲੜਨ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਜਾਵੇਗਾ? ਜੇ ਸਰਟੀਫਿਕੇਟ ਮਾਈਗ੍ਰੇਟ ਕਰਵਾਉਣਾ ਲਾਜ਼ਮੀ ਸੀ ਤਾਂ ਅੱਠ ਮਹੀਨੇ ਪਹਿਲਾਂ ਇਸ ਦੀ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ? ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਪੁਰਾਣੇ ਵੈਧ ਸਰਟੀਫਿਕੇਟ ਦੇ ਨਾਲ ਮਾਈਗ੍ਰੇਸ਼ਨ ਅਰਜ਼ੀ ਦੀ ਰਸੀਦ ਜਾਂ ਕੰਪਿਊਟਰਾਈਜ਼ਡ ਕਾਪੀ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਵੀਕਾਰ ਕੀਤੇ ਜਾਣ। ਦੀਪਾ ਦੁਬੇ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ 21 ਨਵੰਬਰ ਨੂੰ ਚੋਣ ਪ੍ਰੋਗਰਾਮ ਦੀ ਜਾਣਕਾਰੀ ਦੇਣ ਦੇ ਬਾਵਜੂਦ ਨਾਮਜ਼ਦਗੀ ਦੇ ਪਹਿਲੇ ਦਿਨ ਸਵੇਰ ਤੱਕ ਲੋੜੀਂਦੇ ਫਾਰਮ ਉਪਲਬਧ ਨਹੀਂ ਕਰਵਾਏ ਗਏ। ਸਾਬਕਾ ਮੇਅਰ ਕੁਲਦੀਪ ਕੁਮਾਰ ਟੀਟਾ ਨੇ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਚੋਣ ਲੜਨ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਆਖਰੀ ਸਮੇਂ ’ਤੇ ਚੋਣ ਨਿਯਮਾਂ ਵਿਚ ਤਬਦੀਲੀਆਂ ਕਰਨਾ ਉਮੀਦਵਾਰਾਂ ਨਾਲ ਬੇਇਨਸਾਫ਼ੀ ਹੈ। ਚੋਣ ਕਮਿਸ਼ਨ ਨੂੰ ਨਿਰਪੱਖਤਾ ਕਾਇਮ ਰੱਖਦਿਆਂ ਸਾਰਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਐਸ. ਸੀ. ਮੋਰਚਾ ਦੇ ਪ੍ਰਧਾਨ ਦੇਸ਼ਰਾਜ ਸਨਾਵਰ ਨੇ ਕਿਹਾ ਕਿ ਐਸ.ਸੀ. ਸਮਾਜ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਸੂਬਿਆਂ ਤੋਂ ਆ ਕੇ ਚੰਡੀਗੜ੍ਹ ਵਿਚ ਵੱਸੇ ਪਰਿਵਾਰਾਂ ਨੂੰ ਵੀ ਨਿਆਂਸੰਗਤ ਮੌਕਾ ਮਿਲਣਾ ਚਾਹੀਦਾ ਹੈ। ਇਸ ਮੌਕੇ ਖੁਰਚਾ ਤੇ ਪੀ. ਪੀ. ਘਈ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਕੈਮਲੋ ਤੀਰਥ ਮੇਲੇ ਦੌਰਾਨ ਵਾਲੀਬਾਲ ਟੂਰਨਾਮੈਂਟ ’ਚ ਪਿੰਡ ਮੁਕੰਦਪੁਰ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪਾਵਰ-ਲਿਫ਼ਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ
Ad Position 24