26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 26 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਵੀ. ਆਈ.

Ad Position 21
No active advertisement
ਅਜੀਤ ਡੈਸਕ 27-11-2026
ਜ਼ੀਰਕਪੁਰ, 26 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਵੀ. ਆਈ. ਪੀ. ਰੋਡ ਸਥਿਤ ਨੰਦ ਸਵੀਟ ਨੇੜੇ ਨਸ਼ੇ ਦੀ ਹਾਲਤ ਵਿਚ ਬੈਠੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੇਫ ਪੰਜਾਬ ਪੋਰਟਲ ’ਤੇ ਦੋਵਾਂ ਵਲੋਂ ਨਸ਼ੇ ਦੀ ਓਵਰਡੋਜ਼ ਲੈਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਸੀ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ, ਪਰ ਢਕੌਲੀ ਦੇ ਸਰਕਾਰੀ ਹਸਪਤਾਲ ਵਿਚ ਕਰਵਾਏ ਡੋਪ ਟੈਸਟ ਦੌਰਾਨ ਦੋਵੇਂ ਪਾਜ਼ੀਟਿਵ ਪਾਏ ਗਏ। ਜਿਸ ਤੋਂ ਬਾਅਦ ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਸ਼ਾਲ ਉਰਫ਼ ਵਿੱਕੀ ਤੇ ਹਰਮਨਜੀਤ ਉਰਫ਼ ਰਵੀ ਵਾਸੀ ਜ਼ਿਲ੍ਹਾ ਜੀਂਦ ਹਰਿਆਣਾ ਵਜੋਂ ਹੋਈ ਹੈ। ਦੋਵੇਂ ਫਿਲਹਾਲ ਗਾਜ਼ੀਪੁਰ ਰੋਡ ਸਥਿਤ ਅਮੋਲਕ ਇਨਕਲੇਵ ਵਿਚ ਰਹਿੰਦੇ ਹਨ। ਪੁਲਿਸ ਅਨੁਸਾਰ 25 ਨਵੰਬਰ ਦੀ ਰਾਤ ਐੱਸ. ਆਈ. ਇਕਰਾਂਤ ਗੋਇਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੋਰਟਲ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਟ੍ਰੇਡਿੰਗ ਵਿਚ ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਸਾਢੇ ਤਿੰਨ ਕਰੋੜ ਰੁ. ਦੀ ਠੱਗੀ ਦਾ ਦੋਸ਼, ਮਾਮਲਾ ਦਰਜ ਅਗਲੀ ਖ਼ਬਰ ਡੀ. ਸੀ. ਅਦਿੱਤਿਆ ਡਚਲਵਾਲ ਨੇ ਤਿੰਨ ਰੋਜ਼ਾ ਘੋੜ-ਸਵਾਰੀ ਖੇਡ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24