26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਨੇ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ-ਵਿਜੇ ਸ਼ਰਮਾ ਟਿੰਕੂ

ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਲੋਂ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਵਲੋਂ ਪਿੰਡ ਗੂੜਾ ਕਸੌਲੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ ।

Ad Position 21
No active advertisement
ਅਜੀਤ ਡੈਸਕ 27-11-2026
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਲੋਂ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਵਲੋਂ ਪਿੰਡ ਗੂੜਾ ਕਸੌਲੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਦੇ ਕਰੀਬ ਕਿਸਾਨਾਂ ਦੇ ਪਰਿਵਾਰਾਂ ਨੂੰ ਅਕਾਲੀ ਦਲ ਤੇ ਭਾਜਪਾ ਦੇ ਆਗੂ ਹੁਣ ਕੀ ਜਵਾਬ ਦੇਣਗੇ। ਉਨ੍ਹਾਂ ਦੋਵਾਂ ਪਾਰਟੀਆਂ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਤੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੀ ਹਿੱਤਾਂ ਨੂੰ ਵਿਸਾਰਦੇ ਹੋਏ ਹੀ ਅਜਿਹੇ ਫ਼ੈਸਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ‘ਚ ਦੋਵੇਂ ਪਾਰਟੀਆਂ ਆਪਸ ‘ਚ ਗੰਢਤੁਪ ਕਰਕੇ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ, ਪਰ ਪੰਜਾਬ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਦੀਆਂ ਚਾਲਾਂ ‘ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਬਾਦਲ ਦਲੀਏ ਤੇ ਭਾਜਪਾ ਆਗੂ ਕਦੇ ਵੀ ਪੰਜਾਬੀਆਂ ਦੇ ਮਦਦਗਾਰ ਸਾਬਿਤ ਨਹੀਂ ਹੋਏ, ਸਗੋਂ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ‘ਚ ਲੋਕ ਅਕਾਲੀ ਦਲ (ਬ) ਤੇ ਭਾਜਪਾ ਦੇ ਆਗੂਆਂ ਤੋਂ ਪੰਜਾਬ ਨਾਲ ਕੀਤੇ ਧੋਖਿਆਂ ਦਾ ਹਿਸਾਬ ਲੈਣਗੇ। ਇਸ ਮੌਕੇ ਸੋਮਨਾਥ ਸਾਬਕਾ ਸਰਪੰਚ ਗੂੜਾ, ਆਤਮਾ ਰਾਮ, ਰਤਨ ਰਾਮ, ਚੌਧਰੀ ਸੁਭਾਸ਼ ਕਰੌਂਦੇਵਾਲਾ, ਕਿਸ਼ਨ ਕੁਮਾਰ, ਜੋਗਾ ਯੋਗਰਾਜਠ ਹਰਨੇਕ ਸਿੰਘ ਤੱਕੀਪੁਰ, ਸੁਖਦੇਵ ਕੁਮਾਰ ਨੰਬਰਦਾਰ, ਮਦਨ ਸਿੰਘ ਮਾਣਕਪੁਰ ਸ਼ਰੀਫ ਤੇ ਹਰਜਿੰਦਰ ਸਿੰਘ ਸਾਬਕਾ ਸਰਪੰਚ ਮਾਣਕਪੁਰ ਸ਼ਰੀਫ਼ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਏ. ਟੀ. ਐੱਸ. ਵੈਲੀ ਸਕੂਲ ਦਾ ਸਾਲਾਨਾ ਸਮਾਗਮ ‘ਸਾਂਝ-2026’ ਯਾਦਗਾਰੀ ਹੋ ਨਿੱਬੜਿਆ
Ad Position 24