26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੇਰਾਬੱਸੀ ਦੇ ਸੈਦਪੁਰਾ ’ਚ ਨਾਜਾਇਜ਼ ਕਾਲੋਨੀ ਕੱਟਣ ਦਾ ਮਾਮਲਾ ਭਖਿਆ

ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਨਗਰ ਕੌਂਸਲ ਡੇਰਾਬੱਸੀ ਦੀ ਹਦੂਦ ਅੰਦਰ ਪੈਂਦੇ ਪਿੰਡ ਸੈਦਪੁਰਾ ਵਿਖੇ ਕਥਿਤ ਤੌਰ ’ਤੇ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਕਾਲੋਨੀ ਵਿਕਸਿਤ ਕਰਨ ਦਾ ਮਾਮਲਾ ਭਖ ਗਿਆ ਹੈ। ਪਿੰਡ ਵਾਸੀਆਂ ਵਲੋਂ ਇਸ ਦਾ ਤਿੱਖਾ ਵਿਰੋਧ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 27-11-2026
ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਨਗਰ ਕੌਂਸਲ ਡੇਰਾਬੱਸੀ ਦੀ ਹਦੂਦ ਅੰਦਰ ਪੈਂਦੇ ਪਿੰਡ ਸੈਦਪੁਰਾ ਵਿਖੇ ਕਥਿਤ ਤੌਰ ’ਤੇ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਕਾਲੋਨੀ ਵਿਕਸਿਤ ਕਰਨ ਦਾ ਮਾਮਲਾ ਭਖ ਗਿਆ ਹੈ। ਪਿੰਡ ਵਾਸੀਆਂ ਵਲੋਂ ਇਸ ਦਾ ਤਿੱਖਾ ਵਿਰੋਧ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਕੌਂਸਲ ਅਧਿਕਾਰੀਆਂ ਦੇ ਧਿਆਨ ’ਚ ਵਾਰ-ਵਾਰ ਮਾਮਲਾ ਲਿਆਉਣ ਦੇ ਬਾਵਜੂਦ ਜ਼ਮੀਨ ’ਤੇ ਕਾਲੋਨੀ ਵਿਕਸਿਤ ਕਰਨ ਦਾ ਕੰਮ ਬੇਰੋਕ ਜਾਰੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਪਾਰਕ ਤੇ ਟੋਭੇ ਨੇੜੇ ਕਰੀਬ ਢਾਈ ਤੋਂ ਤਿੰਨ ਏਕੜ ਜ਼ਮੀਨ ਵਿਚ ਪਟਿਆਲਾ ਨਾਲ ਸੰਬੰਧਿਤ ਕੁਝ ਵਿਅਕਤੀਆਂ ਵਲੋਂ ਕਾਲੋਨੀ ਕੱਟਣ ਦੀਆਂ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਅਨੁਸਾਰ ਉਕਤ ਜ਼ਮੀਨ ਵਿਚ ਝੰਡੀਆਂ ਲਗਾ ਕੇ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਅੰਦਰੂਨੀ ਰਸਤੇ ਵੀ ਬਣਾਏ ਗਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਜ਼ਮੀਨ ਤੱਕ ਪਹੁੰਚਣ ਲਈ ਨਿਯਮਾਂ ਮੁਤਾਬਿਕ ਢੁੱਕਵਾਂ ਰਸਤਾ ਵੀ ਨਹੀਂ ਹੈ, ਕਿਉਂਕਿ ਇਸ ਦੇ ਅੱਗੇ ਰੂੜੀਆਂ ਪਈਆਂ ਹਨ। ਅਜਿਹੇ ’ਚ ਉਕਤ ਜ਼ਮੀਨ ਨੂੰ ਕਾਲੋਨੀ ਵਜੋਂ ਵਿਕਸਿਤ ਕਰਨ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਹੋਣ ’ਤੇ ਵੀ ਸਵਾਲ ਉੱਠ ਰਹੇ ਹਨ। ਪਿੰਡ ਵਾਸੀ ਨਿਰਮਲ ਸਿੰਘ ਨਿੰਮਾ, ਧਰਮਿੰਦਰ ਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਗਰ ਕੌਂਸਲ ਦੇ ਸੰਬੰਧਿਤ ਇੰਸਪੈਕਟਰ ਤੇ ਅਧਿਕਾਰੀਆਂ ਨੂੰ ਕਈ ਵਾਰ ਇਸ ਸੰਬੰਧੀ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਹੁੰਦੀ ਨਜ਼ਰ ਨਹੀਂ ਆਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜ਼ਮੀਨ ਨਾਲ ਸੰਬੰਧਿਤ ਦਸਤਾਵੇਜ਼ਾਂ ਤੇ ਕਾਲੋਨੀ ਦੀਆਂ ਮਨਜ਼ੂਰੀਆਂ ਦੀ ਪੜਤਾਲ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖਰੜ ਸ਼ਹਿਰ ਤੇ ਨੇੜਲੇ ਪਿੰਡਾਂ ’ਚ ਸ਼ਰਧਾ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਜਾਂਚ ਉਪਰੰਤ ਨਿਯਮਾਂ ਮੁਤਾਬਿਕ ਹੋਵੇਗੀ ਕਾਰਵਾਈ-ਈ. ਓ. ਰੋਹਿਤ
Ad Position 24