26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖਰੜ ਸ਼ਹਿਰ ਤੇ ਨੇੜਲੇ ਪਿੰਡਾਂ ’ਚ ਸ਼ਰਧਾ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਖਰੜ, 26 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਭ ਤੋਂ ਪਹਿਲਾਂ ਬੱਚਿਆਂ ਨੇ ਕਵਿਤਾਵਾਂ ਰਾਹੀਂ ਅਤੇ ਬੀਬੀਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲੁਆਈ।

Ad Position 21
No active advertisement
ਅਜੀਤ ਡੈਸਕ 27-11-2026
ਖਰੜ, 26 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਭ ਤੋਂ ਪਹਿਲਾਂ ਬੱਚਿਆਂ ਨੇ ਕਵਿਤਾਵਾਂ ਰਾਹੀਂ ਅਤੇ ਬੀਬੀਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲੁਆਈ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਭਾਈ ਗੁਰਸੇਵਕ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਦਕਿ ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਭਾਈ ਸਤਪਾਲ ਸਿੰਘ ਨੇਤਰਹੀਣ ਆਸ਼ਰਮ ਚੰਦੂਆਣਾ ਸਾਹਿਬ ਬਰਨਾਲਾ ਵਲੋਂ ਆਪਣੇ ਜਥੇ ਸਮੇਤ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਕੀਰਤਨੀ ਜਥਿਆਂ ਅਤੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਭਾਈ ਸੁਰਮੁੱਖ ਸਿੰਘ ਅਤੇ ਹੋਰਨਾਂ ਨੌਜਵਾਨਾਂ ਵਲੋਂ ਸੰਗਤਾਂ ਨੂੰ ਚਾਹ-ਪਕੌੜਿਆਂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਭਾਈ ਸੁਰਮੁੱਖ ਸਿੰਘ, ਜਨਰਲ ਸਕੱਤਰ ਜਸਵੀਰ ਸਿੰਘ, ਜਥੇਦਾਰ ਜਰਨੈਲ ਸਿੰਘ ਖ਼ਾਲਸਾ, ਦਰਸ਼ਨ ਸਿੰਘ, ਅਵਤਾਰ ਸਿੰਘ ਸੈਂਪਲਾ, ਸਵਰਨ ਸਿੰਘ ਜੰਡਪੁਰੀ, ਸ਼ੀਤਲ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਸੁਰਜੀਤ ਸਿੰਘ, ਸਤਪਾਲ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ ਜੰਡਪੁਰ, ਮਾਨ ਸਿੰਘ, ਹਰਬੰਸ ਸਿੰਘ, ਹਰਵਿੰਦਰ ਸਿੰਘ, ਹਰਭਜਨ ਸਿੰਘ, ਗੁਰਮੁੱਖ ਸਿੰਘ ਤੇ ਅਮਰਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਖਰੜ ਵਿਖੇ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਕੀਰਤਨ ਰਾਹੀਂ, ਜਦਕਿ ਭਾਈ ਗੁਰਚਰਨ ਸਿੰਘ ਵਲੋਂ ਕਥਾ-ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ‘ਆਪ’ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਹਾਕਮ ਸਿੰਘ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਪਵਨ ਮਨੋਚਾ, ਸੰਜੀਵ ਵਸ਼ਿਸ਼ਟ, ਰਜਿੰਦਰ ਸਿੰਘ, ਪ੍ਰਦੀਪ ਹੈਪੀ, ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਮਲੋਆ, ਖ਼ਜ਼ਾਨਚੀ ਭਗਵੰਤ ਸਿੰਘ, ਗੋਪਾਲ ਸਿੰਘ, ਮੁਕੰਦ ਸਿੰਘ, ਰਜਿੰਦਰ ਸਿੰਘ ਖਰਬੰਦਾ, ਕੁਲਵਿੰਦਰ ਸਿੰਘ, ਹਰਭਜਨ ਸਿੰਘ ਤੇ ਤਰਲੋਚਨ ਸਿੰਘ ਆਦਿ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਰਮਲਜੀਤ ਸਿੰਘ ਭਾਟੀਆ ਵਲੋਂ ਬਾਖ਼ੂਬੀ ਨਿਭਾਈ ਗਈ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਾਂਗਰਸ ਦੇ ਯੂਥ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚਲੇ ਗੁਰਦੁਆਰਾ ਸਾਹਿਬਾਨਾਂ ਵਿਖੇ ਹਾਜ਼ਰੀ ਲੁਆਈ ਗਈ। ਇਸ ਮੌਕੇ ਬੰਨੀ ਕੰਗ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਨਾਮ ਜਪੋ, ਕੀਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤਾਂ ‘ਤੇ ਚੱਲਦਿਆਂ ਇਨਸਾਨ ਨੂੰ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡੇ-ਵੱਡੇ ਹੰਕਾਰੀਆਂ ਤੇ ਪਾਪੀਆਂ ਨੂੰ ਸਿੱਧੇ ਰਸਤੇ ਪਾਇਆ ਸੀ, ਲਿਹਾਜ਼ਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ‘ਚ ਧਾਰਨ ਕਰਨਾ ਚਾਹੀਦਾ ਹੈ। ਸਮਾਗਮਾਂ ‘ਚ ਹਾਜ਼ਰੀ ਭਰਨ ਮੌਕੇ ਪ੍ਰਬੰਧਕਾਂ ਵਲੋਂ ਬੰਨੀ ਕੰਗ ਦਾ ਉਚੇਚੇ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਹਾਕੀ ਲੀਗ ਸੀਜ਼ਨ-2026 ਦੇ 8ਵੇਂ ਦਿਨ ਰਾਊਂਡ ਗਲਾਸ ਹਾਕੀ ਅਕੈਡਮੀ ਨੇ ਸੁਰਜੀਤ ਹਾਕੀ ਅਕੈਡਮੀ ਨੂੰ ਹਰਾ ਕੇ ਲਗਾਤਾਰ... ਅਗਲੀ ਖ਼ਬਰ ਡੇਰਾਬੱਸੀ ਦੇ ਸੈਦਪੁਰਾ ’ਚ ਨਾਜਾਇਜ਼ ਕਾਲੋਨੀ ਕੱਟਣ ਦਾ ਮਾਮਲਾ ਭਖਿਆ
Ad Position 24