26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵੀਜ਼ਾ ਦਿਵਾਉਣ ਦੇ ਨਾਂਅ ’ਤੇ 11.36 ਲੱਖ ਰੁਪਏ ਦੀ ਠੱਗੀ, ਕੰਪਨੀ ਦੇ ਡਾਇਰੈਕਟਰ ਪਤੀ-ਪਤਨੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 26 ਨਵੰਬਰ (ਕਪਿਲ ਵਧਵਾ)-ਵਿਦੇਸ਼ ਜਾਣ ਲਈ ਵੀਜ਼ਾ ਦਿਵਾਉਣ ਦੇ ਨਾਂਅ ’ਤੇ 11 ਲੱਖ 36 ਹਜ਼ਾਰ 500 ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਨੇ ਸੈਕਟਰ-9 ਸਥਿਤ ਏ. ਵੀ.

Ad Position 21
No active advertisement
ਅਜੀਤ ਡੈਸਕ 27-11-2026
ਚੰਡੀਗੜ੍ਹ, 26 ਨਵੰਬਰ (ਕਪਿਲ ਵਧਵਾ)-ਵਿਦੇਸ਼ ਜਾਣ ਲਈ ਵੀਜ਼ਾ ਦਿਵਾਉਣ ਦੇ ਨਾਂਅ ’ਤੇ 11 ਲੱਖ 36 ਹਜ਼ਾਰ 500 ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਨੇ ਸੈਕਟਰ-9 ਸਥਿਤ ਏ. ਵੀ. ਐੱਮ. ਗਲੋਬਲ ਵੀਜ਼ਾ ਸਰਵਿਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਨ, ਉਸ ਦੀ ਪਤਨੀ ਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਰਾਜਪੁਰਾ ਵਾਸੀ ਸੰਜੇ ਕੁਮਾਰ ਦੀ ਸ਼ਿਕਾਇਤ ’ਤੇ ਕੀਤੀ ਹੈ। ਮੁਲਜ਼ਮਾਂ ’ਤੇ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਸ਼ਿਕਾਇਤਕਰਤਾ ਤੋਂ ਲੱਖਾਂ ਰੁਪਏ ਹਾਸਿਲ ਕਰਕੇ ਕਥਿਤ ਤੌਰ ’ਤੇ ਠੱਗੀ ਕਰਨ ਦੇ ਦੋਸ਼ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਸੰਜੇ ਕੁਮਾਰ ਨੇ ਦੋਸ਼ ਲਗਾਇਆ ਹੈ ਕਿ ਸੈਕਟਰ-9 ਵਿਚ ਸਥਿਤ ਏ. ਵੀ. ਐੱਮ. ਗਲੋਬਲ ਵੀਜ਼ਾ ਸਰਵਿਸ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਅਮਨ, ਉਸ ਦੀ ਪਤਨੀ ਤੇ ਹੋਰ ਵਿਅਕਤੀਆਂ ਨੇ ਉਸ ਨੂੰ ਵੀਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਸੀ। ਇਸ ਸਬੰਧੀ ਉਸ ਕੋਲੋਂ ਕੁਲ 11,36,500 ਰੁਪਏ ਲਏ ਗਏ। ਸ਼ਿਕਾਇਤਕਰਤਾ ਮੁਤਾਬਕ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਉਸ ਨਾਲ ਕਥਿਤ ਤੌਰ ’ਤੇ ਠੱਗੀ ਕੀਤੀ ਗਈ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਥਾਣਾ ਸੈਕਟਰ-3 ਚੰਡੀਗੜ੍ਹ ਵਿਚ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਸ਼ਿਕਾਇਤ ਵਿਚ ਲਾਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਾਇਆ ਜਾਵੇਗਾ ਕਿ ਸ਼ਿਕਾਇਤਕਰਤਾ ਤੋਂ ਰਕਮ ਕਦੋਂ ਅਤੇ ਕਿਸ ਤਰੀਕੇ ਨਾਲ ਹਾਸਿਲ ਕੀਤੀ ਗਈ ਅਤੇ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਕੀਤੇ ਗਏ ਸਮਝੌਤੇ ਦੀਆਂ ਸ਼ਰਤਾਂ ਕੀ ਸਨ।
Ad Position 22
No active advertisement
ਪਿਛਲੀ ਖ਼ਬਰ ਰੁੜਕੀ ਖਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਰਾਣਾ ਗਿੱਲ ਨੇ 15 ਦਿਨ ਪਹਿਲਾਂ ਬਣੀ ਸੜਕ ਦੇ ਟੁੱਟਣ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਪੰਜਾਬ ਹਾਕੀ ਲੀਗ ਸੀਜ਼ਨ-2026 ਦੇ 8ਵੇਂ ਦਿਨ ਰਾਊਂਡ ਗਲਾਸ ਹਾਕੀ ਅਕੈਡਮੀ ਨੇ ਸੁਰਜੀਤ ਹਾਕੀ ਅਕੈਡਮੀ ਨੂੰ ਹਰਾ ਕੇ ਲਗਾਤਾਰ...
Ad Position 24