28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਗਰ ਨਿਗਮ ਚੋਣਾਂ ’ਚ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਨ ਵਾਲੇ ਉਮੀਦਵਾਰ ਨੂੰ ਵੋਟ ਪਾਓ-ਹਿਤੇਸ਼ ਪੁਰੀ

ਚੰਡੀਗੜ੍ਹ, 27 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਵਲੋਂ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਸੰਬੰਧੀ ਰਾਜਨੀਤਿਕ ਪਾਰਟੀਆਂ ਲਈ ਨਾਗਰਿਕ ਮੰਗਾਂ ਦਾ ਇਕ ਚਾਰਟਰ ਜਾਰੀ ਕੀਤਾ ਗਿਆ ਹੈ ਤੇ ਰਾਜਨੀਤਿਕ ਪਾਰਟੀਆਂ ਨੂੰ ਇਨ੍ਹਾਂ 12 ਮੰਗਾਂ ਨੂੰ ਆਪੋ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਗਈ ਹੈ। ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਦ ੇ ਚੇਅਰਮੈਨ ਹਿਤੇਸ਼ ਪੁਰੀ ਨੇ ਸ਼ਹਿਰ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਜਾਰੀ ਚਾਰਟਰ ਬਾਰੇ ਦੱਸਦਿਆਂ ਕਿਹਾ ਕਿ ਚੋਣਾਂ ਸਿਰਫ਼ ਰਾਜਨੀਤਿਕ ਵਾਅਦਿਆਂ ਜਾਂ ਨਿੱਜੀ ਸੰਬੰਧਾਂ ’ਤੇ ਅਧਾਰਤ ਨਹੀਂ ਹੋਣੀਆਂ ਚਾਹੀਦੀਆਂ, ਸਗੋਂ ਸ਼ਹਿਰ ਦੇ ਵਿਕਾਸ, ਨਾਗਰਿਕ ਸਹੂਲਤਾਂ ਅਤੇ ਜਵਾਬਦੇਹੀ ਦੇ ਮੁੱਦਿਆਂ ’ਤੇ ਆਧਾਰਤ ਹੋਣੀਆਂ ਚਾਹੀਦੀਆਂ ਹਨ।

Ad Position 21
No active advertisement
ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਵਲੋਂ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਸੰਬੰਧੀ ਰਾਜਨੀਤਿਕ ਪਾਰਟੀਆਂ ਲਈ ਨਾਗਰਿਕ ਮੰਗਾਂ ਦਾ ਇਕ ਚਾਰਟਰ ਜਾਰੀ ਕੀਤਾ ਗਿਆ ਹੈ ਤੇ ਰਾਜਨੀਤਿਕ ਪਾਰਟੀਆਂ ਨੂੰ ਇਨ੍ਹਾਂ 12 ਮੰਗਾਂ ਨੂੰ ਆਪੋ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਗਈ ਹੈ। ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਦ ੇ ਚੇਅਰਮੈਨ ਹਿਤੇਸ਼ ਪੁਰੀ ਨੇ ਸ਼ਹਿਰ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਜਾਰੀ ਚਾਰਟਰ ਬਾਰੇ ਦੱਸਦਿਆਂ ਕਿਹਾ ਕਿ ਚੋਣਾਂ ਸਿਰਫ਼ ਰਾਜਨੀਤਿਕ ਵਾਅਦਿਆਂ ਜਾਂ ਨਿੱਜੀ ਸੰਬੰਧਾਂ ’ਤੇ ਅਧਾਰਤ ਨਹੀਂ ਹੋਣੀਆਂ ਚਾਹੀਦੀਆਂ, ਸਗੋਂ ਸ਼ਹਿਰ ਦੇ ਵਿਕਾਸ, ਨਾਗਰਿਕ ਸਹੂਲਤਾਂ ਅਤੇ ਜਵਾਬਦੇਹੀ ਦੇ ਮੁੱਦਿਆਂ ’ਤੇ ਆਧਾਰਤ ਹੋਣੀਆਂ ਚਾਹੀਦੀਆਂ ਹਨ। ਹਿਤੇਸ਼ ਪੁਰੀ ਨੇ ਦੱਸਿਆ ਕਿ ਸ਼ਹਿਰ ਦੀਆਂ 110 ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਨ ਵਾਲੀ ਫ਼ੈਡਰੇਸ਼ਨ ਵਲੋਂ ਨਗਰ ਨਿਗਮ ਚੋਣਾਂ ਲਈ 12 ਨੁਕਾਤੀ ਨਾਗਰਿਕ ਮੰਗਾਂ ਦਾ ਚਾਰਟਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਆਪਣੇ ਵਾਰਡ ਲਈ ਲਿਖਤੀ, ਸਮਾਂਬੱਧ ਭਰੋਸਾ ਦੇਣਾ ਚਾਹੀਦਾ ਹੈ ਅਤੇ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪ੍ਰਾਜੈਕਟਾਂ ਲਈ ਬਜਟ ਕਿੱਥੋਂ ਆਵੇਗਾ ਅਤੇ ਕਿਹੜਾ ਵਿਭਾਗ ਜਾਂ ਅਥਾਰਟੀ ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਵੇਗੀ। ਹਿਤੇਸ਼ ਪੁਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਗਰ ਨਿਗਮ ਚੰਡੀਗੜ੍ਹ ਦੀਆਂ 23 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਕੌਂਸਲਰ ਉਮੀਦਵਾਰ ਨੂੰ ਵੋਟ ਪਾਉਣ ਤੋਂ ਪਹਿਲਾਂ ਆਪਣੇ ਵਾਰਡ ਦੀਆਂ ਮੁੱਖ ਸਮੱਸਿਆਵਾਂ ਅਤੇ ਇਨ੍ਹਾਂ ਨੂੰ ਹੱਲ ਕਰਨ ਸੰਬੰਧੀ ਉਮੀਦਵਾਰ ਦੀ ਯੋਗਤਾ ਦਾ ਮੁਲਾਂਕਣ ਜ਼ਰੂਰ ਕਰਨ। 27 ਸੀਐਚਡੀ03
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗ੍ਹਾ ਕੇ ਸਵ. ਆਰੀਅਨ ਕੁੰਡਲ ਨੂੰ ਦਿੱਤੀ ਦਿਲੀ ਸ਼ਰਧਾਂਜਲੀ ਅਗਲੀ ਖ਼ਬਰ ਟਿਕਟ ਨਾ ਮਿਲਣ ਕਾਰਨ ਭਾਜਪਾ ’ਚ ਉੱਠਣ ਲੱਗੇ ਬਗ਼ਾਵਤੀ ਸੁਰ, ਅਨਿਲ ਦੂਬੇ ਤੇ ਮੋਨਿਕਾ ਭੰਡੂਲਾ ਨੇ ਦਿੱਤਾ ਅਸਤੀਫ਼ਾ ਆਜ਼ਾਦ ਉਮ...
Ad Position 24