28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗ੍ਹਾ ਕੇ ਸਵ. ਆਰੀਅਨ ਕੁੰਡਲ ਨੂੰ ਦਿੱਤੀ ਦਿਲੀ ਸ਼ਰਧਾਂਜਲੀ

ਚੰਡੀਗੜ੍ਹ, 27 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀ ਆਰੀਅਨ ਕੁੰਡਲ ਦੇ ਅਚਾਨਕ ਹੋਏ ਦਿਹਾਂਤ ਕਾਰਨ ਪੂਰੀ ਪੰਜਾਬ ਯੂਨੀਵਰਸਿਟੀ ਭਾਈਚਾਰੇ ਵਿਚ ਗਹਿਰੇ ਦੁੱਖ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਨੇ ਅੰਕਿਤ ਬਿਧਾਨ ਨੇ ਕਿਹਾ ਕਿ ਆਰੀਅਨ ਕੁੰਡਲ ਦਾ ਸਮੇਂ ਤੋਂ ਪਹਿਲਾਂ ਚਲਾ ਜਾਣਾ ਇਕ ਬਹੁਤ ਹੀ ਦਰਦਨਾਕ ਤੇ ਦਿਲ ਤੋੜ ਦੇਣ ਵਾਲਾ ਘਾਟਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀ ਆਰੀਅਨ ਕੁੰਡਲ ਦੇ ਅਚਾਨਕ ਹੋਏ ਦਿਹਾਂਤ ਕਾਰਨ ਪੂਰੀ ਪੰਜਾਬ ਯੂਨੀਵਰਸਿਟੀ ਭਾਈਚਾਰੇ ਵਿਚ ਗਹਿਰੇ ਦੁੱਖ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਨੇ ਅੰਕਿਤ ਬਿਧਾਨ ਨੇ ਕਿਹਾ ਕਿ ਆਰੀਅਨ ਕੁੰਡਲ ਦਾ ਸਮੇਂ ਤੋਂ ਪਹਿਲਾਂ ਚਲਾ ਜਾਣਾ ਇਕ ਬਹੁਤ ਹੀ ਦਰਦਨਾਕ ਤੇ ਦਿਲ ਤੋੜ ਦੇਣ ਵਾਲਾ ਘਾਟਾ ਹੈ। ਉਹ ਸੁਪਨਿਆਂ ਤੇ ਉਮੀਦਾਂ ਨਾਲ ਭਰਪੂਰ ਇਕ ਨੌਜਵਾਨ ਵਿਦਿਆਰਥੀ ਸੀ, ਜਿਸ ਦੇ ਸਾਹਮਣੇ ਪੂਰੀ ਜ਼ਿੰਦਗੀ ਪਈ ਸੀ। ਇੰਨੀ ਛੋਟੀ ਉਮਰ ਵਿਚ ਕਿਸੇ ਨੂੰ ਗੁਆਉਣ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਇਸ ਦੁੱਖ ਦੀ ਇਸ ਘੜੀ ਵਿਚ ਉਸਦੇ ਪਰਿਵਾਰ, ਦੋਸਤਾਂ ਤੇ ਪਿਆਰਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਪੂਰਾ ਪੰਜਾਬ ਯੂਨੀਵਰਸਿਟੀ ਭਾਈਚਾਰਾ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੈ ਤੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਯੂਨੀਵਰਸਿਟੀ ਭਾਈਚਾਰੇ ਦੇ ਹੋਰ ਮੈਂਬਰਾਂ ਨੇ ਇਕੱਠੇ ਹੋ ਕੇ ਮੋਮਬੱਤੀਆ ਜਗ੍ਹਾਂ ਕੇ ਵਿੱਛੜੀ ਰੂਹ ਨੂੰ ਦਿਲੀ ਸ਼ਰਧਾਂਜਲੀ ਭੇਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ ਅਗਲੀ ਖ਼ਬਰ ਨਗਰ ਨਿਗਮ ਚੋਣਾਂ ’ਚ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਨ ਵਾਲੇ ਉਮੀਦਵਾਰ ਨੂੰ ਵੋਟ ਪਾਓ-ਹਿਤੇਸ਼ ਪੁਰੀ
Ad Position 24