750 ਕਿਸਾਨਾਂ ਦੀ ਸ਼ਹਾਦਤ ਨੂੰ ਭੁੱਲ ਕੇ ਭਾਜਪਾ ਦੀ ਝੋਲੀ ਪਏ ਸੁਖਬੀਰ-ਤਰਲੋਚਨ ਸਿੰਘ
ਜ਼ੀਰਕਪੁਰ, 27 ਨਵੰਬਰ (ਮਨਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਜਪਾ ਨਾਲ ਮੁੜ ਗੱਠਜੋੜ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿਆਸੀ ਲਾਹੇ ਲਈ ਕਿਸਾਨਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ।
ਜ਼ੀਰਕਪੁਰ, 27 ਨਵੰਬਰ (ਮਨਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਜਪਾ ਨਾਲ ਮੁੜ ਗੱਠਜੋੜ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿਆਸੀ ਲਾਹੇ ਲਈ ਕਿਸਾਨਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਹੋਏ ਕਿਸਾਨ ਅੰਦੋਲਨ ਦੌਰਾਨ 750 ਦੇ ਕਰੀਬ ਕਿਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ। ਉਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਨੂੰ ਹਰਾਮੀ ਤੱਕ ਕਿਹਾ ਸੀ ਅਤੇ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਸੀ, ਪਰ ਅੱਜ ਉਸੇ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਭਾਜਪਾ ਨਾਲ ਗੱਠਜੋੜ ਕਰ ਲਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਉਸ ਸਮੇਂ ਭਾਜਪਾ ਨਾਲ ਸਾਂਝ ਪਾਉਣਾ ਗ਼ਲਤ ਸੀ ਤਾਂ ਅੱਜ ਇਹ ਫ਼ੈਸਲਾ ਸਹੀ ਕਿਵੇਂ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਦੋਹਰੇ ਸਿਆਸੀ ਰਵੱਈਏ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੀ ਹੈ ਤਾਂ ਉਸ ਨੂੰ ਸਭ ਤੋਂ ਪਹਿਲਾਂ ਕਿਸਾਨਾਂ ਦੀਆਂ ਕੁਰਬਾਨੀਆਂ ਤੇ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਮਾਮਲੇ ‘ਚ ਤਰਲੋਚਨ ਸਿੰਘ ਨੇ ਹੁਣ ਗੱਠਜੋੜ ਤੋਂ ਬਾਅਦ ਜਥੇਬੰਦੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੀ ਕਿਹਾ।