28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦਰਸ਼ਨ ਸਿੰਘ ਸੈਣੀ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਨੇ ਖਿੱਚਿਆ ਧਿਆਨ

ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਬਣ ਰਹੇ ਨਵੇਂ ਸਮੀਕਰਨਾਂ ਦਰਮਿਆਨ ਭਾਜਪਾ ਓ. ਬੀ.

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਹੋਰ ਆਗੂ। ਅਜੀਤ ਤਸਵੀਰ 28-11-2026
ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਬਣ ਰਹੇ ਨਵੇਂ ਸਮੀਕਰਨਾਂ ਦਰਮਿਆਨ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਡੇਰਾਬੱਸੀ ਹਲਕੇ ਦੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਦੌਰਾਨ ਪੰਜਾਬ ਦੇ ਭਵਿੱਖ ਤੇ ਖਾਸ ਕਰਕੇ ਮੁਹਾਲੀ ਤੇ ਡੇਰਾਬੱਸੀ ਹਲਕੇ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਸਮੇਂ ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੈਣੀ ਦੇ ਪੁੱਤਰ ਹਰਦੀਪ ਸਿੰਘ ਸੈਣੀ ਅਤੇ ਹਰਜੀਤ ਸਿੰਘ ਮਿੰਟਾ ਵੀ ਮੌਜੂਦ ਸਨ। ਰਣਜੀਤ ਸਿੰਘ ਗਿੱਲ ਨੇ ਖਰੜ ਹਲਕੇ ਦੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ। ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਡੇਰਾਬੱਸੀ ਹਲਕਾ ਉਦਯੋਗਿਕ ਅਤੇ ਰਿਹਾਇਸ਼ੀ ਖੇਤਰ ਵਜੋਂ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ, ਪਰ ਬੁਨਿਆਦੀ ਸਹੂਲਤਾਂ ਉਸ ਅਨੁਸਾਰ ਨਹੀਂ ਵਧੀਆਂ। ਉਨ੍ਹਾਂ ਵਧਦੇ ਪ੍ਰਦੂਸ਼ਣ, ਸਰਕਾਰੀ ਹਸਪਤਾਲਾਂ ਵਿਚ ਆਧੁਨਿਕ ਸਿਹਤ ਸਹੂਲਤਾਂ ਦੀ ਘਾਟ ਅਤੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਵਰਗੇ ਮੁੱਦੇ ਉਠਾਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੇ ਵਿਕਾਸ ਪੱਖੋਂ ਕਈ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਨ. ਡੀ. ਏ. ਦੀ ਸਰਕਾਰ ਬਣਨ ’ਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਆਪਸ ’ਚ ਜੋੜਨਗੀਆਂ ਦੋ ਇਲੈਕਟ੍ਰਿਕ ਬੱਸਾਂ, ਮੁੱਖ ਮੰਤਰੀ ਨੇ ਦਿਖਾਈ ਹਰੀ ਝੰ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੀ ਭਾਜਪਾ, ਲਾਲੜੂ ਤੇ ਹੰਡੇਸਰਾ ’ਚ ਖੋਲ੍ਹੇ ਦਫ਼ਤਰ
Ad Position 24