28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਪੁਲਿਸ ਨੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੀਤਾ ਗ੍ਰਿਫ਼ਤਾਰ

ਜ਼ੀਰਕਪੁਰ, 28 ਨਵੰਬਰ (ਮਨਿੰਦਰ ਸਿੰਘ)-ਬੀਤੀ ਰਾਤ ਮੈਕ ਡੀ ਤੋਂ ਛੱਤ ਵੱਲ ਜਾ ਰਹੀ ਸੜਕ ‘ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜ਼ੀਰਕਪੁਰ ਪੁਲਿਸ ਨੇ ਮ੍ਰਿਤਕਾਂ ਦੇ ਸਾਥੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਜ਼ੀਰਕਪੁਰ, 28 ਨਵੰਬਰ (ਮਨਿੰਦਰ ਸਿੰਘ)-ਬੀਤੀ ਰਾਤ ਮੈਕ ਡੀ ਤੋਂ ਛੱਤ ਵੱਲ ਜਾ ਰਹੀ ਸੜਕ ‘ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜ਼ੀਰਕਪੁਰ ਪੁਲਿਸ ਨੇ ਮ੍ਰਿਤਕਾਂ ਦੇ ਸਾਥੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਅਰਜੁਨ ਅਤੇ ਕਨਹੀਆ ਲਾਲ ਵਿਸ਼ਵਕਰਮਾ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਦਕਿ ਕਾਰ ਚਾਲਕ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਫਰੀਦਪੁਰ ਜੱਟਾਂ ਰਾਜਪੁਰਾ ਘਨੌਰ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਾਮ ਪ੍ਰਵੇਸ਼ ਸ਼ਰਮਾ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਨਵਾਗਰਾਓਂ ਜ਼ਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਹ ਲੱਕੜ ਦਾ ਕੰਮ ਕਰਦਾ ਹੈ। ਉਸ ਨਾਲ ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਉਕਤ ਦੋਵੇਂ ਵਿਅਕਤੀ ਲੱਕੜ ਦਾ ਕੰਮ ਕਰ ਰਹੇ ਸੀ। ਸ਼ੁੱਕਰਵਾਰ ਨੂੰ ਉਹ ਆਪਣਾ ਕੰਮ ਕਰ ਕੇ ਘਰ ਚਲਾ ਗਿਆ ਸੀ। ਉਸ ਨੂੰ ਰਾਤ ਸਾਢੇ 9 ਵਜੇ ਦੇ ਕਰੀਬ ਪਤਾ ਲੱਗਾ ਕਿ ਉਸ ਦੇ ਸਾਥੀਆਂ ਅਰਜੁਨ ਤੇ ਕਨਹੀਆ ਲਾਲ ਵਿਸ਼ਵਕਰਮਾ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਡੇਰਾਬੱਸੀ ਹਸਪਤਾਲ ਵਿਚ ਦਾਖਲ ਹਨ। ਜਦੋਂ ਉਹ ਡੇਰਾਬੱਸੀ ਹਸਪਤਾਲ ਪਹੁੰਚਿਆ, ਤਾਂ ਉਥੇ ਕਨਹੀਆ ਲਾਲ ਵਿਸ਼ਵਕਰਮਾ ਦੀ ਮੌਤ ਹੋ ਚੁੱਕੀ ਸੀ ਅਤੇ ਅਰਜੁਨ ਨੂੰ ਇਲਾਜ ਲਈ ਜੀ. ਐਮ. ਸੀ. ਐਚ. ਸੈਕਟਰ 32 ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਉਸ ਦੀ ਵੀ ਮੌਤ ਹੋ ਗਈ। ਇਸ ਤੋਂ ਬਾਅਦ ਜਦੋਂ ਉਸ ਨੇ ਗ੍ਰੀਨ ਲੋਟਸ ਉਤਸਵ ਸੁਸਾਇਟੀ ਕੋਲ ਜਾ ਕੇ ਜਾਂਚ ਕੀਤੀ, ਤਾਂ ਪਤਾ ਲੱਗਾ ਕਿ ਉਕਤ ਦੋਵੇਂ ਮੋਟਰਸਾਈਕਲ ‘ਤੇ ਆਪਣੇ ਕੰਮ ਤੋਂ ਵਾਪਸ ਜਾ ਘਰ ਜਾ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਦਿੱਲੀ ਨੰਬਰ ਕਾਰ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਦੋਵਾਂ ਦੇ ਕਾਫੀ ਸੱਟਾਂ ਲੱਗੀਆਂ ਤੇ ਉਹ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿਚ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਿਸ ਨੇ ਕਾਰ ਚਾਲਕ ਸਿਮਰਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ - ਮੱਛਲੀ ਕਲਾਂ ਅਗਲੀ ਖ਼ਬਰ ਅਦਾਲਤੀ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪੰਜ ਭਗੌੜੇ ਚੜ੍ਹੇ ਪੁਲਿਸ ਅੜਿੱਕੇ ਪੀ . ਓ . ਸਟਾਫ਼ ਵਲੋਂ ਤਿੰਨ ਅਪਰਾਧਿਕ ਤੇ ਦੋ...
Ad Position 24