28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੇੈਕਟਰ 32 ਦੇ ਸਰਕਾਰੀ ਸਕੂਲ ’ਚ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਚੰਡੀਗੜ੍ਹ ਪੁਲਿਸ ਵਲੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸੈਕਟਰ-32 ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ’ ਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਚੰਡੀਗੜ੍ਹ ਪੁਲਿਸ ਵਲੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸੈਕਟਰ-32 ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ’ ਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਦੇਸ਼ ਵਿਆਪੀ ਮੁਹਿੰਮ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ-100 ਹਫ਼ਤੇ ਅਭਿਆਨ’ ਤਹਿਤ 27 ਨਵੰਬਰ ਨੂੰ ਕਰਵਾਇਆ। ਇਸ ਮੌਕੇ ਚੰਡੀਗੜ੍ਹ ਪੁਲਿਸ ਦੇ ਐਸ. ਪੀ (ਸਿਟੀ), ਡਬਲਿਊ. ਐਂਡ ਸੀ. ਯੂ. ਤੇ ਇੰਟੈਲੀਜੈਂਸ ਰਾਮ ਗੋਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨਸ਼ਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪਰਿਵਾਰ ਤੇ ਸਮੁੱਚਾ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਾਥੀਆਂ ਦੇ ਦਬਾਅ ਵਿਚ ਆ ਕੇ ਨਸ਼ਿਆਂ ਦੀ ਸ਼ੁਰੂਆਤ ਨਾ ਕਰਨ ਅਤੇ ਸਿਹਤਮੰਦ ਤੇ ਅਨੁਸ਼ਾਸਿਤ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ, ਯੋਗਾ ਤੇ ਸਰੀਰਕ ਤੰਦਰੁਸਤੀ ਨਾਲ ਜੁੜੀਆਂ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰੋਗਰਾਮ ਦੇ ਆਖਰ ਵਿਚ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਤੇ ਚੰਡੀਗੜ੍ਹ ਸਮੇਤ ਸਮੁੱਚੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਨਾਕਿਆਂ ਦੇ ਦਾਅਵਿਆਂ ਵਿਚਕਾਰ ਮਹਿੰਗੀਆਂ ਖਜੂਰਾਂ ਸਮੇਤ 70 ਹਜ਼ਾਰ ਦਾ ਫ਼ਰੂਟ ਚੋਰੀ ਕਰ ਲੈ ਗਏ ਪੰਜ ਚੋਰ ਅਗਲੀ ਖ਼ਬਰ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ - ਮੱਛਲੀ ਕਲਾਂ
Ad Position 24